ਚੰਡੀਗੜ੍ਹ | ਵਿਰਾਟ ਕੋਹਲੀ ਦੀ ਮਾਸੂਮ ਧੀ ਬਾਰੇ ਗ਼ਲਤ ਟਿੱਪਣੀਆਂ ਕਰਨ ਵਾਲੇ ਬੀਮਾਰ ਮਾਨਸਿਕਤਾ ਵਾਲੇ ਹਨ। ਉਕਤ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਇਥੇ ਕੀਤਾ।
ਮਨੀਸ਼ਾ ਗੁਲਾਟੀ ਨੇ ਕਿਹਾ ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਏ ਮੈਚ ਤੋਂ ਬਾਅਦ ਕੁਝ ਲੋਕਾਂ ਵਲੋਂ ਵਿਰਾਟ ਕੋਹਲੀ ਸਮੇਤ ਪੂਰੀ ਟੀਮ ਦੇ ਖ਼ਿਲਾਫ਼ ਸ਼ੋਸ਼ਲ ਮੀਡੀਆ ‘ਤੇ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ।
ਦਰਸ਼ਕਾਂ ਅਤੇ ਖੇਡ ਪ੍ਰਸ਼ੰਸਕਾਂ ਨੂੰ ਇਹ ਹੱਕ ਹੈ ਕਿ ਆਪਣੇ ਚਹੇਤੇ ਖਿਡਾਰੀ ਬਾਰੇ ਉਸਾਰੂ ਅਲੋਚਨਾ ਕਰਨ ਪ੍ਰੰਤੂ ਇਹ ਹੱਕ ਨਹੀਂ ਹੈ ਕਿ ਜੇਕਰ ਕੋਈ ਟੀਮ ਇਕ ਮੈਚ ਹਾਰ ਗਈ ਜਾਂ ਫਿਰ ਸੀਰੀਜ਼ ਤੋਂ ਬਾਹਰ ਹੋ ਗਈ ਤਾਂ ਅਖੌਤੀ ਖੇਡ ਪ੍ਰਸ਼ੰਸਕਾਂ ਖਿਡਾਰੀ ਬਾਰੇ ਜਾਂ ਉਸ ਦੇ ਪਰਿਵਾਰ ਬਾਰੇ ਗ਼ਲਤ ਟਿੱਪਣੀਆਂ ਕਰਨ।
ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੀ ਧੀ ਬਾਰੇ ਜ਼ੋ ਬੇਹੁਦਾ ਟਿੱਪਣੀਆਂ ਕੀਤੀਆਂ ਹਨ ਉਨ੍ਹਾਂ ਲੋਕਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰਾਂ ਤੋਂ ਇਲਾਜ਼ ਕਰਵਾਉਣ ਦੀ ਲੋੜ ਹੈ।