ਚੰਡੀਗੜ੍ਹ | ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚੰਨੀ ਸਰਕਾਰ ’ਤੇ ਵੱਡਾ ਹਮਲਾ ਬੋਲਦਿਆਂ ਸਪੱਸ਼ਟ ਕੀਤਾ ਕਿ ਮੇਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕੋਈ ਵਿਰੋਧ ਨਹੀਂ ਹੈ ਪਰ ਮੈਂ ਪੰਜਾਬ ਦੇ ਮੁੱਦਿਆਂ ’ਤੇ ਖੜ੍ਹਾ ਹਾਂ।
ਸਿੱਧੂ ਨੇ ਮੁੱਖ ਮੰਤਰੀ ਚੰਨੀ ਨੂੰ ਤਿੱਖੇ ਸਵਾਲ ਕਰਦਿਆਂ ਕਿਹਾ ਕਿ 90 ਦਿਨਾਂ ਦੀ ਸਰਕਾਰ ਨੇ 50 ਦਿਨਾਂ ਵਿੱਚ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ’ਤੇ ਇਕ ਪੈਰ ਅੱਗੇ ਨਹੀਂ ਵਧਾਇਆ, ਜਦਕਿ ਇਹ ਮੁੱਦੇ 18 ਤੇ 5 ਨੁਕਾਤੀ ਮੁੱਦਿਆਂ ਵਿੱਚ ਵੀ ਪਹਿਲੇ ਤੇ ਦੂਜੇ ਨੰਬਰ ’ਤੇ ਸਨ।
ਉਨ੍ਹਾਂ ਸਵਾਲ ਕੀਤਾ ਕਿ ਸਾਡੀ ਸਰਕਾਰ ਵਿੱਚ ਵੀ ਡੀ.ਜੀ.ਪੀ. ਤੇ ਏ.ਜੀ. ਕੀ ਬਾਦਲ ਹੀ ਲਾਉਂਦੇ ਹਨ? ਉਨ੍ਹਾਂ ਕਿਹਾ ਕਿ ਇਨ੍ਹਾਂ ਥਾਂਵਾਂ ’ਤੇ ਅਧਿਕਾਰੀ ਪਰਦੇ ਉਠਾਉਣ ਨੂੰ ਲਾਉਣੇ ਹਨ ਜਾਂ ਪਰਦੇ ਪਾਉਣ ਨੂੰ? ਦੋਸ਼ੀਆਂ ’ਤੇ ਕਾਰਵਾਈ ਕਰਵਾਉਣ ਨੂੰ ਲਾਉਣੇ ਹਨ ਜਾਂ ਫ਼ਿਰ ਉਨ੍ਹਾਂ ਨੂੰ ਬਚਾਉਣ ਨੂੰ? ਸਿੱਧੂ ਨੇ ਕਿਹਾ ਕਿ 90 ਦਿਨ ਦੀ ਸਰਕਾਰ ਵਿੱਚੋਂ 50 ਦਿਨ ਲੰਘ ਗਏ ਹਨ, ਇਹ ਹੋ ਕੀ ਰਿਹਾ ਹੈ?
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ