ਪਟਿਆਲਾ | ਨੌਕਰੀ ਦੀ ਮੰਗ ਨੂੰ ਲੈ ਕੇ ਪਿਛਲੇ 2 ਮਹੀਨਿਆਂ ਤੋਂ ਪਾਵਰਕਾਮ ਦਫ਼ਤਰ ਦੀ 7ਵੀਂ ਮੰਜ਼ਿਲ ਦੀ ਛੱਤ ‘ਤੇ 5 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਸਵੇਰੇ 7 ਵਜੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਮਿਲਣ ਲਈ ਪੁੱਜੇ।
ਇਸ ਮੌਕੇ ਉਨ੍ਹਾਂ ਆਸ਼ਰਿਤਾਂ ਨੂੰ ਭਰੋਸਾ ਦਿੱਤਾ ਕਿ ਉਹ ਆਪਣੀਆਂ ਮੰਗਾਂ ਲਿਖ਼ਤੀ ਰੂਪ ਵਿੱਚ ਦੇਣ,ਉਹ ਸਰਕਾਰ ਤੋਂ ਜਲਦ ਤੋਂ ਜਲਦ ਮੰਗਾਂ ਲਾਗੂ ਕਰਵਾਉਣਗੇ। ਸਿੱਧੂ ਨੇ ਭਰੋਸਾ ਦਿੰਦਿਆਂ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਜੂਸ ਪਿਲਾ ਕੇ ਮਰਨ ਵਰਤ ਖਤਮ ਕਰਵਾਇਆ।
ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ ਦਿਓਣ ਨੇ ਦੱਸਿਆ ਕਿ ਪਾਵਰਕਾਮ ਵੱਲੋਂ 2004 ਤੋਂ ਮ੍ਰਿਤਕ ਮੁਲਾਜ਼ਮਾਂ ਦੇ ਵਾਰਿਸਾਂ ਨੂੰ ਨੌਕਰੀ ਦੇਣ ਦੀ ਪਾਲਿਸੀ ਰੱਦ ਕੀਤੀ ਗਈ ਸੀ। ਉਨ੍ਹਾਂ ਦੇ ਵਾਰਿਸ ਨੌਕਰੀ ਲਈ ਪਾਵਰਕਾਮ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਅਧਿਕਾਰੀਆਂ ਕੋਲ ਧੱਕੇ ਖਾ ਰਹੇ ਹਨ।
ਹਮੇਸ਼ਾ ਉਨ੍ਹਾਂ ਨੂੰ ਜਲਦ ਹੀ ਪਾਲਿਸੀ ਬਣਾਉਣ ਦਾ ਭਰੋਸਾ ਦੇ ਕੇ ਟਾਲ ਦਿੱਤਾ ਜਾਂਦਾ ਹੈ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਲਈ ਪਾਲਿਸੀ ਬਣਾਉਣ ਦੀ ਕੋਈ ਵੀ ਕਾਰਵਾਈ ਨਹੀਂ ਆਰੰਭੀ ਜਾਂਦੀ, ਜਿਸ ਕਾਰਨ ਮ੍ਰਿਤਕਾਂ ਦੇ ਵਾਰਿਸਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅੱਜ ਵੀ ਮ੍ਰਿਤਕ ਵਾਰਿਸਾਂ ਵੱਲੋਂ ਪਾਵਰਕਾਮ ਦਫ਼ਤਰ ਦੀ ਛੱਤ ‘ਤੇ ਬੈਠਿਆਂ 2 ਮਹੀਨੇ ਤੋਂ ਉਪਰ ਦਾ ਸਮਾਂ ਲੰਘ ਚੁੱਕਾ ਹੈ ਪਰ ਸਰਕਾਰ ਤੇ ਪਾਵਰਕਾਮ ਪ੍ਰਸ਼ਾਸਨ ਉਨ੍ਹਾਂ ਦੀ ਕੋਈ ਸੁਣਵਾਈ ਕਰਨ ਲਈ ਤਿਆਰ ਨਹੀਂ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਲਾਗੂ ਹੁੰਦੀਆਂ, ਉਹ ਧਰਨੇ ‘ਤੇ ਬੈਠੇ ਰਹਿਣਗੇ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ