ਯੂਟਿਊਬ ਡਾਇਮੰਡ ਪਲੇਅ ਬਟਨ ਐਵਾਰਡ ਹਾਸਲ ਕਰਨ ਵਾਲਾ ਸਿੱਧੂ ਮੂਸੇਵਾਲਾ ਬਣਿਆ ਪਹਿਲਾ ਪੰਜਾਬੀ ਗਾਇਕ, ਪਿਤਾ ਬੋਲੇ -‘ਦੁਨੀਆਂ ਤੇ ਚੜ੍ਹਤ ਦੇ ਝੰਡੇ ਝੂਲਦੇ”

0
1746

ਮਾਨਸਾ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਪੌਣੇ ਚਾਰ ਮਹੀਨਿਆਂ ਬਾਅਦ ਯੂਟਿਊਬ ਨੇ ਗਾਇਕ ਨੂੰ ‘ਡਾਇਮੰਡ ਪਲੇਅ ਬਟਨ’ ਐਵਾਰਡ ਦਿੱਤਾ ਹੈ। ਇਹ ਉਪਲੱਬਧੀ ਹਾਸਲ ਕਰਨ ਵਾਲੇ ਉਹ ਪਹਿਲੇ ਪੰਜਾਬੀ ਗਾਇਕ ਹਨ।

ਮੂਸੇਵਾਲਾ ਨੂੰ ਯੂਟਿਊਬ ਪਲੇਟਫਾਰਮ ਉਤੇ ਇਕ ਕਰੋੜ ਤੋਂ ਵੱਧ ਚਾਹੁੰਣ ਵਾਲੇ ਮਿਲਣ ਉਤੇ ਯੂਟਿਊਬ ਤੋਂ ‘ਡਾਇਮੰਡ ਪਲੇਅ ਬਟਨ’ ਪ੍ਰਾਪਤ ਹੋਇਆ ਹੈ। ਉਸ ਦੇ ਯੂਟਿਊਬ ਚੈਨਲ ਦੇ ਇਸ ਵੇਲੇ 1 ਕਰੋੜ 69 ਲੱਖ ਪ੍ਰਸ਼ੰਸਕ ਹਨ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ-ਦੁਨੀਆਂ ਤੇ ਚੜ੍ਹਤ ਦੇ ਝੰਡੇ ਝੂਲਦੇ” ਉਨ੍ਹਾਂ ਨੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

ਜਾਣਕਾਰੀ ਅਨੁਸਾਰ ‘ਡਾਇਮੰਡ ਪਲੇਅ ਬਟਨ’ ਇੱਕ ਯੂਟਿਊਬ ਸਿਰਜਣਹਾਰ ਐਵਾਰਡ ਹੈ, ਜੋ ਉਨ੍ਹਾਂ ਚੈਨਲਾਂ ਨੂੰ ਦਿੱਤਾ ਜਾਂਦਾ ਹੈ, ਜੋ ਵੀਡੀਓ ਅਪਲੋਡਿੰਗ ਪਲੇਟਫਾਰਮ ਦੁਆਰਾ 10 ਮਿਲੀਅਨ ਗਾਹਕਾਂ ਤੱਕ ਪਹੁੰਚ ਕਰਦੇ ਹਨ ਜਾਂ ਇਸ ਨੂੰ ਪਾਰ ਕਰਦੇ ਹਨ। ਇਸ ਦਾ ਉਦੇਸ਼ ਇਸ ਦੇ ਸਭ ਤੋਂ ਪ੍ਰਸਿੱਧ ਚੈਨਲਾਂ ਨੂੰ ਪਛਾਣਨਾ ਹੈ।