ਮਾਨਸਾ। ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਆਲਟੋ ਕਾਰ ਖੋਹਣ ਦੇ ਮੁਕੱਦਮੇ ਵਿਚ ਮਾਨਸਾ ਪੁਲਿਸ ਇਕ ਵਾਰ ਫਿਰ ਪ੍ਰਿਯਵਰਤ ਫੌਜੀ, ਕਸ਼ਿਸ਼ ਤੇ ਦੀਪਕ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਮਾਨਸਾ ਲਿਆਂਦਾ ਗਿਆ ਜਿਥੇ ਉਨ੍ਹਾਂ ਦੀ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।ਅਦਾਲਤ ਨੇ ਉਨ੍ਹਾਂ ਨੂੰ 29 ਜੁਲਾਈ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਨੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ । ਪੁਲਿਸ ਇਨ੍ਹਾਂ ਤਿੰਨਾਂ ਦੋਸ਼ੀਆਂ ਤੋਂ ਜਿਥੇ ਆਲਟੋ ਕਾਰ ਖੋਹਣ ਦੇ ਮਾਮਲੇ ਵਿਚ ਪੁੱਛਗਿਛ ਕਰੇਗੀ ਉਥੇ ਹੀ ਦੀਪਕ ਮੁੰਡੀ ਬਾਰੇ ਵੀ ਇਨ੍ਹਾਂ ਤਿੰਨਾਂ ਤੋਂ ਪੁੱਛਗਿਛ ਕੀਤੀ ਜਾਵੇਗੀ।
ਦਿੱਲੀ ਪੁਲਿਸ ਨੇ ਇਨ੍ਹਾਂ ਤਿੰਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ, ਜਿਥੇ ਉਨ੍ਹਾਂ ਨੂੰ ਪਹਿਲੇ ਪ੍ਰੋਡਕਸ਼ਨ ਵਾਰੰਟ ‘ਤੇ ਗ੍ਰਿਫਤਾਰ ਕੀਤਾ ਗਿਆ ਸੀ। ਫਿਰ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਲੈ ਕੇ ਪੁਲਿਸ ਪੰਜਾਬ ਲੈ ਆਈ। ਫੌਜੀ ਅਤੇ ਕਸ਼ਿਸ਼ ਹਰਿਆਣਾ ਦੇ ਰਹਿਣ ਵਾਲੇ ਹਨ। ਕੇਸ਼ਵ ਬਠਿੰਡਾ ਦਾ ਰਹਿਣ ਵਾਲਾ ਹੈ। ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਮਰਡਰ ਕੇਸ ਵਿਚ ਕੁਲ 6 ਸ਼ਾਰਪਸ਼ੂਟਰ ਸ਼ਾਮਲ ਸਨ। ਜਿਨ੍ਹਾਂ ਵਿਚੋਂ ਜਗਰੂਪ ਰੂਪਾ ਤੇ ਮਨਪ੍ਰੀਤ ਮੰਨਾ ਦਾ ਪੁਲਿਸ ਨੇ ਲੰਘੇ ਦਿਨੀ ਐਨਕਾਊਂਟਰ ਕਰ ਦਿੱਤਾ ਸੀ। ਦੀਪਕ ਮੁੰਡੀ ਨੂੰ ਵੀ ਪੁਲਿਸ ਨੇ ਅੱਜ ਕਾਬੂ ਕਰ ਲਿਆ ਹੈ।