ਸਿੱਧੂ ਮੂਸੇਵਾਲਾ ਕਤਲ ਕੇਸ : ਲੁਧਿਆਣਾ ਪੁਲਿਸ ਨੇ ਕੀਤਾ ਇੱਕ ਹੋਰ ਖੁਲਾਸਾ

0
367

ਲਧਿਆਣਾ | ਹੁਣ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਇੱਕ ਹੋਰ ਵੱਡਾ ਖੁਲਾਸਾ ਕੀਤਾ ਹੈ। ਦੱਸ ਦਈਏ ਕਿ ਗੈਂਗਸਟਰ ਮਨੀ ਰਈਆ ਨੂੰ ਬੀਤੇ ਦਿਨ ਲੁਧਿਆਣਾ ਪੁਲਿਸ ਪ੍ਰੋਡਕਸ਼ਨ ਵਾਰੰਟ ‘ਤੇ ਲਿਆਈ ਸੀ। ਇਸ ਦੌਰਾਨ ਵਿਦੇਸ਼ ਨਾਲ ਜੁੜਿਆ ਹੋਇਆ ਲਿੰਕ ਸਾਹਮਣੇ ਆਇਆ ਹੈ। ਗੈਂਗਸਟਰ ਗੋਲਡੀ ਬਰਾੜ ਤੋਂ ਬਾਅਦ ਹੁਣ ਧਰਮਜੋਤ ਸਿੰਘ ਨਾਲ ਲਿੰਕ ਦੱਸੇ ਜਾ ਰਹੇ ਹਨ। ਇਸ ਨੂੰ ਲੈ ਕੇ ਪੁਲਿਸ ਨੇ ਜਿੱਥੇ ਇਸ ਗੱਲ ਦਾ ਖੁਲਾਸਾ ਕੀਤਾ ਹੈ ਤਾਂ ਉੱਥੇ ਹੀ ਉਨ੍ਹਾਂ ਵਿਦੇਸ਼ ਦੇ ਨਾਲ ਵੀ ਕੜੀ ਜੋੜਦੇ ਧਰਮਜੋਤ ਸਿੰਘ ਤੇ ਗੋਲਡੀ ਬਰਾੜ ਨੂੰ ਜਿਗਰੀ ਯਾਰ ਦੱਸਿਆ ਹੈ।