&NewLine;<p class&equals;"wp-block-paragraph"><strong>ਮਾਨਸਾ&vert;<&sol;strong> ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਸਰਕਾਰ ਤੋਂ ਵਿਸ਼ਵਾਸ ਉੱਠ ਗਿਆ ਹੈ&comma; ਜੇਕਰ ਉਨ੍ਹਾਂ ਦੇ ਪੁੱਤਰ ਦੇ ਕਤਲ ਦਾ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੇ ਪੁੱਤਰ ਦੇ ਖੂਨ ਨਾਲ ਲਿੱਬੜੇ ਕੱਪੜੇ ਪਾ ਕੇ ਅਦਾਲਤ &&num;8216&semi;ਚ ਅਤੇ ਲੋਕਾਂ ਵਿਚਾਲੇ ਜਾਣਗੇ।ਬਲਕੌਰ ਸਿੰਘ ਐਤਵਾਰ ਨੂੰ ਪਿੰਡ ਮੂਸਾ ਵਿਖੇ ਸਿੱਧੂ ਦੇ ਚਹੇਤਿਆਂ ਨੂੰ ਸੰਬੋਧਨ ਕਰ ਰਹੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਤਵਾਰ ਨੂੰ ਦੇਸ਼-ਵਿਦੇਸ਼ ਤੋਂ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੇ ਪਿੰਡ ਮੂਸੇ ਵਿਖੇ ਪਹੁੰਚ ਕੇ ਸਿੱਧੂ ਦੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ ਅਤੇ ਸਿੱਧੂ ਲਈ ਇਨਸਾਫ਼ ਦੀ ਮੰਗ ਕੀਤੀ। ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ ਅਤੇ ਪੰਜਾਬ ਦੇ 92 ਵਿਧਾਇਕਾਂ ਵਿੱਚੋਂ ਸਿਰਫ਼ ਇੱਕ ਹੀ ਸਹੀ ਗੱਲ ਕਰ ਰਿਹਾ ਹੈ ਤਾਂ ਉਹ ਸਾਬਕਾ ਪੁਲਿਸ ਅਧਿਕਾਰੀ ਹੈ। ਜਿਸ ਨੇ ਗੈਂਗਸਟਰਾਂ ਦੀ ਪਾਰਟੀ &&num;8216&semi;ਚ ਜਾਣ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਆਵਾਜ਼ ਉਠਾਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਇਹ ਕਿੱਥੋਂ ਦਾ ਇਨਸਾਫ ਹੈ&comma; ਅੱਜ ਵੀ ਗੈਂਗਸਟਰ ਖੁੱਲ੍ਹੇਆਮ ਕਾਲੇ ਰੰਗ ਦੇ ਚਸਮੇ ਪਾ ਕੇ ਅਦਾਲਤ ਵਿੱਚ ਪੇਸ਼ ਹੁੰਦੇ ਹਨ। ਉਸ ਨੇ ਸਵਾਲ ਉਠਾਇਆ ਕਿ ਤੁਸੀਂ ਵੀਡੀਓ ਵਿਚ ਕਰੋੜਾਂ ਰੁਪਏ ਦੀ ਹੈਰੋਇਨ ਦੇ ਮਾਮਲੇ ਵਿਚ ਅਦਾਲਤ ਸਾਹਮਣੇ ਪੇਸ਼ ਹੋਣ ਲਈ ਕਾਲੇ ਰੰਗ ਦੀ ਐਨਕ ਅਤੇ ਬ੍ਰਾਂਡੇਡ ਕੱਪੜੇ ਪਹਿਨੇ ਵੀ ਦੇਖਿਆ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਸ ਨੇ ਕਿਹਾ ਕਿ ਅਜਿਹਾ ਕਿਉਂ&quest; ਇਹ ਸਭ ਕੁਝ ਸਰਕਾਰ&comma; ਵੱਡੇ ਪੁਲਿਸ ਅਫਸਰਾਂ ਅਤੇ ਸਿਆਸਤਦਾਨਾਂ ਦੀ ਮਿਲੀਭੁਗਤ ਨਾਲ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਗੈਂਗਸਟਰਾਂ ਤੋਂ ਪੈਸੇ ਲੈ ਕੇ ਉਨ੍ਹਾਂ ਦੇ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਵਸਾਇਆ ਹੈ। ਉਨ੍ਹਾਂ ਸਰਕਾਰ ਨੂੰ ਸਵਾਲ ਕੀਤਾ ਕਿ ਜਦੋਂ ਮੇਰਾ ਲੜਕਾ ਹਥਿਆਰਾਂ &&num;8216&semi;ਤੇ ਗੀਤ ਗਾਉਂਦਾ ਸੀ ਤਾਂ ਉਸ &&num;8216&semi;ਤੇ ਕੇਸ ਦਰਜ ਕੀਤਾ ਗਿਆ ਸੀ ਪਰ ਅੱਜ ਕੁਝ ਗਾਇਕ ਗੈਂਗਸਟਰਾਂ ਨੂੰ ਸ਼ਹਿ ਦੇਣ ਲਈ ਹਥਿਆਰਾਂ ਨਾਲ ਗੀਤ ਗਾ ਰਹੇ ਹਨ ਤਾਂ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ &vert;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;