&NewLine;<pre class&equals;"wp-block-preformatted"><strong>ਮਾਨਸਾ&vert; <&sol;strong>ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਾਂਗਰਸ ਪ੍ਰਤੀ ਆਪਣੀ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਕਿਹਾ ਕਿ ਜਦੋਂ ਬ੍ਰਿਟਿਸ਼ ਪਾਰਲੀਮੈਂਟ ਵਿੱਚ ਰੌਲਾ ਪੈ ਸਕਦਾ ਹੈ ਤਾਂ ਇੱਥੇ ਕਿਉਂ ਨਹੀਂ। ਕਾਂਗਰਸ ਨੇ ਸੰਸਦ ਵਿੱਚ ਉਨ੍ਹਾਂ ਲਈ ਕੁਝ ਨਹੀਂ ਕਿਹਾ ਅਤੇ ਮੌਕੇ 'ਤੇ ਕੋਈ ਉਨ੍ਹਾਂ ਦੇ ਨਾਲ ਖੜ੍ਹਾ ਨਹੀਂ ਹੋਇਆ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਐਤਵਾਰ ਨੂੰ ਪਿੰਡ ਮੂਸੇਵਾਲਾ ਪੁੱਜੇ।&NewLine;&NewLine;ਉਨ੍ਹਾਂ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਪਾਰਟੀ ਦੀ ਟਿਕਟ 'ਤੇ ਸਿੱਧੂ ਨੇ ਚੋਣ ਲੜੀ ਸੀ&comma; ਉਸ ਪਾਰਟੀ ਨੇ ਨਾ ਤਾਂ ਪੰਜਾਬ ਵਿਧਾਨ ਸਭਾ 'ਚ ਅਤੇ ਨਾ ਹੀ ਸੰਸਦ 'ਚ ਇਕ ਸ਼ਬਦ ਵੀ ਬੋਲਿਆ। ਸਾਊਦੀ ਅਰਬ ਵਰਗੇ ਕਾਨੂੰਨ ਸਾਡੇ ਦੇਸ਼ ਵਿੱਚ ਲਾਗੂ ਹੋਣੇ ਚਾਹੀਦੇ ਹਨ। ਪਿਛਲੀਆਂ ਸਰਕਾਰਾਂ ਸਮੇਂ ਪੰਜਾਬ ਦਾ ਮਾਹੌਲ ਠੀਕ ਸੀ ਪਰ ਮੌਜੂਦਾ ਸਰਕਾਰ ਦੇ ਸਮੇਂ ਕਾਨੂੰਨ ਵਿਵਸਥਾ ਵਿਗੜ ਗਈ ਹੈ।&NewLine;&NewLine;ਰਾਜਪਾਲ ਸ਼ਾਸਨ ਲਗਾਇਆ ਜਾਵੇ ਜਾਂ ਨਾ ਲਗਾਇਆ ਜਾਵੇ ਪਰ ਸੂਬੇ ਦੇ ਲੋਕਾਂ ਨੂੰ ਅਜਿਹੇ ਮਾਹੌਲ ਤੋਂ ਰਾਹਤ ਜ਼ਰੂਰ ਮਿਲਣੀ ਚਾਹੀਦੀ ਹੈ। ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਈ-ਮੇਲ ਰਾਹੀਂ ਧਮਕੀ ਮਿਲਣ ਤੋਂ ਬਾਅਦ ਸਦਰ ਮਾਨਸਾ ਪੁਲਿਸ ਨੇ ਨਾਬਾਲਗ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਾਨਸਾ ਪੁਲਿਸ ਉਸ ਨੂੰ ਰਾਜਸਥਾਨ ਦੇ ਜੋਧਪੁਰ ਤੋਂ ਲਿਆਵੇਗੀ। ਇਸ ਦੇ ਨਾਲ ਹੀ ਮਾਨਸਾ ਪੁਲਿਸ ਨੇ ਇਸ ਮਾਮਲੇ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਹੈ।&NewLine;&NewLine;ਪੰਜਾਬੀ ਗਾਇਕ ਗੁਰਦਾਸ ਮਾਨ ਐਤਵਾਰ ਨੂੰ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ<strong> <&sol;strong>ਉਨ੍ਹਾਂ ਨੇ ਉਥੇ ਲਗਾਈ ਸਿੱਧੂ ਦੀ ਫੋਟੋ ਨੂੰ ਨਾ ਸਿਰਫ ਚੁੰਮਿਆ ਸਗੋਂ ਸਲਾਮੀ ਵੀ ਦਿੱਤੀ। ਉਨ੍ਹਾਂ ਨੇ ਸਿੱਧੂ ਪਰਿਵਾਰ ਨਾਲ ਜ਼ਮੀਨ 'ਤੇ ਬੈਠ ਕੇ ਖਾਣਾ ਵੀ ਖਾਧਾ। ਗੁਰਦਾਸ ਮਾਨ ਨੇ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਦੁੱਖ ਸਾਂਝਾ ਕੀਤਾ। ਮਾਨ ਨੇ ਕਿਹਾ ਕਿ ਸਿੱਧੂ ਨੇ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਘਰ ਆ ਕੇ ਖਾਣਾ ਖਾਣ ਦਾ ਸੱਦਾ ਦਿੱਤਾ ਸੀ। ਇਸ ਵਾਅਦੇ ਨੂੰ ਪੂਰਾ ਕਰਨ ਲਈ ਉਥੇ ਉਨ੍ਹਾਂ ਦੇ ਘਰ ਪਹੁੰਚ ਗਏ ਹਨ। ਇਸ ਤੋਂ ਬਾਅਦ ਉਹ ਸਿੱਧੂ ਦੀ ਸਮਾਧ ਦੇ ਦਰਸ਼ਨਾਂ ਲਈ ਵੀ ਗਏ।&NewLine;<&sol;pre>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;