ਮਾਨਸਾ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਗੈਂਗਸਟਰਾਂ ਅਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਨਾਲ ਮਿਲ ਰਹੇ ਟ੍ਰੀਟਮੇਂਟ ‘ਤੇ ਇੱਕ ਵਾਰ ਫਿਰ ਸਵਾਲ ਖੜ੍ਹੇ ਕੀਤੇ ਹਨ। ਬਲਕੌਰ ਸਿੰਘ ਨੇ ਦੱਸਿਆ ਕਿ ਲਾਰੈਂਸ ਇੱਕ ਲੱਖ ਬੂਟ ਪਾ ਕੇ ਅਦਾਲਤ ਵਿੱਚ ਆਉਂਦਾ ਹੈ। ਮੇਰਾ ਪੁੱਤਰ 100 ਰੁਪਏ ਦੀਆਂ ਚੱਪਲਾਂ ਪਾ ਕੇ ਘੁੰਮਦਾ ਰਹਿੰਦਾ ਸੀ।

ਉਨ੍ਹਾਂ ਸਵਾਲ ਕੀਤਾ ਕਿ ਸਰਕਾਰ ਮੈਨੂੰ ਦੱਸੇ ਕਿ ਮੇਰੇ ਪੁੱਤਰ ਦੀ ਸੁਰੱਖਿਆ ਕਿਉਂ ਘਟਾਈ ਗਈ? ਜੇਕਰ ਘੱਟ ਵੀ ਕੀਤੀ ਸੀ ਤਾਂ ਫਿਰ ਐਲਾਨ ਕਿਉਂ ਕੀਤਾ ਗਿਆ? ਇਸ ਮੁੱਦੇ ‘ਤੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਤੋਂ ਇਕ ਸ਼ਕਤੀਸ਼ਾਲੀ ਕਮਿਸ਼ਨ ਬਣਾਉਣ ਦੀ ਮੰਗ ਵੀ ਕੀਤੀ ਹੈ। ਉਹ ਐਤਵਾਰ ਨੂੰ ਪਿੰਡ ਮੂਸੇਵਾਲਾ ਵਿੱਚ ਪੁੱਤਰ ਮੂਸੇਵਾਲਾ ਦੇ ਪ੍ਰਸੰਸਕਾਂ ਨਾਲ ਗੱਲਬਾਤ ਕਰ ਰਹੇ ਸਨ।