ਮਾਨਸਾ/ਪਟਿਆਲਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਵੀਰਵਾਰ ਰਾਤ ਸਿਹਤ ਵਿਗੜਨ ਕਾਰਨ ਪਟਿਆਲਾ ਦੇ ਹਾਰਟ ਇੰਸਟੀਚਿਊਟ ‘ਚ ਦਾਖਲ ਕਰਵਾਉਣਾ ਪਿਆ ਹੈ। ਮੌਜੂਦ ਡਾਕਟਰਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਿੱਧੂ ਪਹਿਲਾਂ ਸਾਬਕਾ ਸਾਂਸਦ ਡਾ. ਧਰਮਵੀਰ ਗਾਂਧੀ ਕੋਲ ਪਹੁੰਚੇ ਸਨ। ਡਾ. ਧਰਮਵੀਰ ਗਾਂਧੀ ਵੱਲੋਂ ਹੀ ਉਨ੍ਹਾਂ ਨੂੰ ਪਟਿਆਲਾ ਹਾਰਟ ਇੰਸਟੀਚਿਊਟ ਵਿੱਚ ਭੇਜ ਜ਼ੇਰੇ ਇਲਾਜ ਹੋਣ ਨੂੰ ਕਿਹਾ ਗਿਆ ਸੀ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ। ਦਿਲ ਦੀ ਧੜਕਣ ਸਥਿਰ ਹੋਣ ਮਗਰੋਂ ਹੀ ਉਨ੍ਹਾਂ ਦਾ ਇਲਾਜ ਆਰੰਭਿਆ ਜਾਵੇਗਾ। ਹਾਲਾਂਕਿ ਬਾਅਦ ‘ਚ ਉਨ੍ਹਾਂ ਨੂੰ ਇਲਾਜ ਲਈ ਮੁਹਾਲੀ ਭੇਜ ਦਿੱਤਾ ਗਿਆ।
ਬਲਕੌਰ ਸਿੰਘ ਸਿੱਧੂ ਦੀ ਸਿਹਤ ਦਾ ਹਾਲ ਜਾਨਣ ਲਈ ਪਟਿਆਲਾ ਹਾਰਟ ਹਸਪਤਾਲ ਵਿਖੇ ਵੱਖ ਵੱਖ ਰਾਜਨੀਤਕ ਤੇ ਧਾਰਮਿਕ ਆਗੂਆਂ ਵੱਲੋਂ ਵੀ ਸ਼ਿਰਕਤ ਕੀਤੀ ਗਈ। ਪੀਐੱਲਸੀਪਾਰਟੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਣੀਆਂਆਲੀ ਤੋਂ ਇਲਾਵਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਸ਼੍ਰੋਮਣੀ ਅਕਾਲੀ ਦਲ ਤੋਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਵਿਸ਼ੇਸ਼ ਤੌਰ ’ਤੇ ਹਸਪਤਾਲ ਵਿਖੇ ਪਹੁੰਚੇ।
ਇਨ੍ਹਾਂ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਲਕੌਰ ਸਿੰਘ ਦੀ ਤੰਦਰੁਸਤੀ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਇਸ ਮੌਕੇ ਸਾਬਕਾ ਸਾਂਸਦ ਡਾ ਧਰਮਵੀਰ ਗਾਂਧੀ ਨੇ ਕਿਹਾ ਕਿ ਸਿੱਧੂ ਮੂਸੇਵਾਲੇ ਦਾ ਪਿਤਾ ਬਲਕੌਰ ਸਿੰਘ ਦੀ ਹਾਲਤ ਪਹਿਲਾਂ ਨਾਲੋਂ ਠੀਕ ਹੈ। ਫਿਲਹਾਲ ਉਨ੍ਹਾਂ ਨੂੰ ਪਟਿਆਲਾ ਦੇ ਇਸੇ ਹਸਪਤਾਲ ਵਿਖੇ ਰੱਖਿਆ ਜਾਵੇਗਾ।