ਸਿੱਧੂ ਮੂਸੇਵਾਲਾ ਦੀ ਮਾਂ ਨੇ ਕਿਹਾ- ਆਪਣੇ ਸ਼ੁਭ ਨੂੰ ਇਨਸਾਫ ਦਿਵਾਉਣ ਲਈ ਜਾਨ ਵੀ ਦੇਣੀ ਪਈ ਤਾਂ ਕੋਈ ਪ੍ਰਵਾਹ ਨਹੀਂ

0
1029

ਮਾਨਸਾ। ਸਿੱਧੂ ਮੂਸੇਵਾਲਾ ਦੀ ਮਾਤਾ ਵੱਲੋਂ ਅੱਜ ਐਤਵਾਰ ਦੇ ਦਿਨ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ‘ਤੇ ਵਰ੍ਹਦੇ ਹੋਏ ਕਿਹਾ ਕਿ ਪੰਜਾਬ ਵਿਚ ਸੁਰੱਖਿਆ ਨਾਮ ਦੀ ਕੋਈ ਵੀ ਚੀਜ਼ ਨਹੀਂ।

ਪੰਜਾਬ ਸਰਕਾਰ ਅਜੇ ਤਕ ਸਿੱਧੂ ਮੂਸੇ ਵਾਲਾ ਦੇ ਅਸਲ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਅਤੇ ਉਨ੍ਹਾਂ ਵੱਲੋਂ ਕਈ ਨਾਮਵਰ ਲੋਕਾਂ ਦੇ ਪੰਜਾਬ ਪੁਲਿਸ ਨੂੰ ਨਾਮ ਵੀ ਦਰਜ ਕਰਵਾਏ ਗਏ ਹਨ ਪਰ ਪੁਲਿਸ ਵੱਲੋਂ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਪੰਜਾਬ ਪੁਲਸ ਦੀ ਕਸਟੱਡੀ ਵਿੱਚੋਂ ਭੱਜੇ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋ ਜਾਣ ‘ਤੇ ਬੋਲਦਿਆਂ ਕਿਹਾ ਕਿ ਸੁਰੱਖਿਆ ਨਾਮ ਦੀ ਕੋਈ ਚੀਜ਼ ਨਹੀਂ ਅਤੇ ਗੈਂਗਸਟਰ ਸ਼ਰੇਆਮ ਜੇਲ੍ਹਾਂ ਦੇ ਵਿੱਚੋਂ ਫ਼ਰਾਰ ਹੋ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਲਈ ਬੇਸ਼ੱਕ ਉਨ੍ਹਾਂ ਨੂੰ ਆਪਣੀ ਜਾਨ ਹੀ ਕੁਰਬਾਨ ਕਿਉਂ ਨਾ ਕਰਨੀ ਪਵੇ, ਪਰ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਦੇ ਲਈ ਹਰ ਹੀਲਾ ਵਰਤਣਗੇ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ‘ਚ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਕੈਂਡਲ ਮਾਰਚ ਕੀਤਾ ਜਾਵੇਗਾ, ਜਿਸਦੇ ਲਈ ਉਨ੍ਹਾਂ ਵੱਲੋਂ ਇੱਕ ਵ੍ਹੱਟਸਐਪ ਨੰਬਰ ਵੀ ਜਾਰੀ ਕੀਤਾ ਜਾ ਰਿਹਾ ਹੈ।