ਚੰਡੀਗੜ੍ਹ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦਾ ਚੌਥਾ ਗੀਤ ਜਲਦ ਰਿਲੀਜ਼ ਹੋਣ ਜਾ ਰਿਹਾ ਹੈ। ਰੈਪਰ ਡਿਵਾਈਨ ਨੇ ਇੰਸਟਾਗ੍ਰਾਮ ‘ਤੇ ਗੀਤ ‘ਚੋਰਨੀ’ ਬਾਰੇ ਜਾਣਕਾਰੀ ਦਿੱਤੀ। ਗੀਤ ਦਾ ਪੋਸਟਰ ਸਾਂਝਾ ਕਰਦਿਆਂ ਡਿਵਾਈਨ ਨੇ ਲਿਖਿਆ, ‘‘ਦਿਲ ਤੋਂ… ਇਹ ਮੇਰੇ ਲਈ ਬਹੁਤ ਖ਼ਾਸ ਗੀਤ ਹੈ। ਇਹ ਦਿਲੋਂ ਹੈ… ਇਸ ਹਫ਼ਤੇ ‘ਚੋਰਨੀ’।’’

ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਉਨ੍ਹਾਂ ਦਾ ਚੌਥਾ ਗੀਤ ਹੈ। ਉਨ੍ਹਾਂ ਦੇ ਪਹਿਲੇ ਗੀਤ ਐਸਵਾਈਐਲ ਨੂੰ ਵਿਵਾਦਾਂ ਕਾਰਨ ਸਰਕਾਰ ਦੁਆਰਾ ਪਾਬੰਦੀ ਲਗਾਈ ਗਈ ਸੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੂਸੇਵਾਲਾ ਦੇ ਮਾਪਿਆਂ ਨੇ ਦੱਸਿਆ ਕਿ 40-45 ਗੀਤ ਅਜੇ ਪੈਂਡਿੰਗ ਹਨ, ਜਿਨ੍ਹਾਂ ਨੂੰ ਹੌਲੀ-ਹੌਲੀ ਲੋਕਾਂ ਵਿਚ ਲਿਆਂਦਾ ਜਾਵੇਗਾ। ਦੱਸ ਦਈਏ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਹਿਲਾ ਗੀਤ 23 ਜੂਨ, ਦੂਜਾ ਗੀਤ 8 ਨਵੰਬਰ ਅਤੇ ਤੀਜਾ ਗੀਤ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ