ਹਰੀ ਸਿੰਘ ਨਲੂਆ ‘ਤੇ ਹੈ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਰ’, ਜਾਣੋ ਕੌਣ ਹੈ ਹਰੀ ਸਿੰਘ ਨਲੂਆ

0
10866

ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਮਾਨਸਾ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਰ’ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਵਾਲੇ ਦਿਨ 8 ਨਵੰਬਰ ਨੂੰ ਸਵੇਰੇ 10 ਵਜੇ ਰਿਲੀਜ਼ ਹੋਵੇਗਾ। ਇਹ ਉਨ੍ਹਾਂ ਗੀਤਾਂ ਵਿੱਚੋਂ ਇੱਕ ਹੈ, ਜਿਸ ਨੂੰ ਸਿੱਧੂ ਮੂਸੇਵਾਲਾ ਨੇ ਗਾਇਆ ਸੀ ਪਰ ਰਿਲੀਜ਼ ਤੋਂ ਪਹਿਲਾਂ ਹੀ ਉਸ ਨੂੰ ਮਾਰ ਦਿੱਤਾ ਗਿਆ ਸੀ। ਇਹ ਗੀਤ ਵੀ ਅਸਲ ‘ਚ ‘ਵਾਰ’ ਹੈ, ਜੋ ਉਸ ਨੇ ਪੰਜਾਬ ਦੇ ਵੀਰ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਸੀ।

ਸਰਦਾਰ ਹਰੀ ਸਿੰਘ ਨਲਵਾ ਮਹਾਰਾਜਾ ਰਣਜੀਤ ਸਿੰਘ ਦੇ ਫੌਜ ਮੁਖੀ ਸਨ। ਮਹਾਨ ਲੜਾਕੂ ਹਰੀ ਸਿੰਘ ਨਲਵਾ ਨੇ ਪਠਾਣਾਂ ਵਿਰੁੱਧ ਕਈ ਯੁੱਧਾਂ ਦੀ ਅਗਵਾਈ ਕੀਤੀ ਅਤੇ ਮਹਾਰਾਜਾ ਰਣਜੀਤ ਸਿੰਘ ਨੂੰ ਜਿੱਤ ਦਿਵਾਈ। ਹਰੀ ਸਿੰਘ ਨਲਵਾ ਨੂੰ ਭਾਰਤ ਦੇ ਸਰਵੋਤਮ ਯੋਧਿਆਂ ਵਿੱਚ ਸਥਾਨ ਦਿੱਤਾ ਜਾਂਦਾ ਹੈ। ਉਨ੍ਹਾਂ ਦੀ ਅਗਵਾਈ ਵਿਚ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪਿਸ਼ਾਵਰ ਅਤੇ ਜਮਰੌਦ ਦੀਆਂ ਲੜਾਈਆਂ ਜਿੱਤੀਆਂ ਗਈਆਂ ਸਨ। ਇਹ ਉਨ੍ਹਾਂ ਦੀ ਅਗਵਾਈ ਦੇ ਕਾਰਨ ਸੀ ਕਿ ਸਿੱਖ ਸਾਮਰਾਜ ਦੀ ਸਰਹੱਦ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਤੱਕ ਫੈਲ ਗਈ ਸੀ। ਹਰੀ ਸਿੰਘ ਨਲਵਾ ਇਕ ਵਾਰ ਮਹਾਰਾਜਾ ਰਣਜੀਤ ਸਿੰਘ ਨਾਲ ਸ਼ਿਕਾਰ ‘ਤੇ ਗਿਆ ਹੋਇਆ ਸੀ। ਇਸ ਦੌਰਾਨ ਉਨ੍ਹਾਂ ਦਾ ਸਾਹਮਣਾ ਇੱਕ ਸ਼ੇਰ ਨਾਲ ਹੋ ਗਿਆ ਪਰ ਹਰੀ ਸਿੰਘ ਨਲਵਾ ਨੇ ਲੜਦੇ ਹੋਏ ਆਪਣੇ ਹੱਥਾਂ ਨਾਲ ਸ਼ੇਰ ਦਾ ਜਬਾੜਾ ਪਾੜ ਦਿੱਤਾ ਸੀ।