ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ

0
486

ਮਾਨਸਾ, 12 ਨਵੰਬਰ | ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੀ ਸੁਰੱਖਿਆ ਵਿਚ ਤਾਇਨਾਤ ਪੁਲਿਸ ਮੁਲਾਜ਼ਮ ਹਰਦੀਪ ਸਿੰਘ  ਦੀ ਗੋਲ਼ੀ ਲੱਗਣ ਕਾਰਣ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਸੂਤਰਾਂ ਮੁਤਾਬਕ ਇਹ ਗੋਲੀ ਹਰਦੀਪ ਸਿੰਘ ਦੀ ਲਾਇਸੈਂਸੀ ਪਿਸਤੌਲ ਵਿਚੋਂ ਹੀ ਚੱਲੀ ਹੈ। ਪਰਿਵਾਰ ਮੁਤਾਬਕ ਪਿਸਤੌਲ ਦੀ ਸਫਾਈ ਕਰਨ ਦੌਰਾਨ ਅਚਾਨਕ ਗੋਲ਼ੀ ਚੱਲ ਗਈ ਅਤੇ ਹਰਦੀਪ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ। ਹਰਦੀਪ ਸਿੰਘ ਮਾਨਸਾ ਦੇ ਪਿੰਡ ਫਫੜੇ ਭਾਈਕੇ ਦਾ ਰਹਿਣ ਵਾਲਾ ਸੀ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)