ਸਿੱਧੂ ਮੂਸੇਵਾਲਾ ਦੀ ਥਾਰ ‘ਤੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ, ਮੂਸੇਵਾਲਾ ਦੀ ਮੌਤ

0
7326

ਚੰਡੀਗੜ੍ਹ। ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਤੇ ਹਮਲਾ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਉਤੇ ਹਮਲੇ ਪਿੱਛੇ ਬਹੁਤ ਹੀ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਾਂ ਸਾਹਮਣੇ ਆਇਆ ਹੈ।

ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਉਤੇ ਇਹ ਹਮਲਾ ਮਾਨਸਾ ਜ਼ਿਲੇ ਵਿਚ ਹੋਇਆ ਹੈ। ਉਨ੍ਹਾਂ ਤੇ ਲਗਾਤਾਰ ਫਾਇਰਿੰਗ ਹੋਈ ਹੈ।
ਸੂਤਰਾਂ ਅਨੁਸਾਰ ਸਿੱਧੂ ਮੂਸੇਵਾਲ ਦੇ ਪਿਤਾ ਵੀ ਹਸਪਤਾਲ ਪਹੁੰਚ ਗਏ ਹਨ। ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ।