ਅੰਮ੍ਰਿਤਸਰ. ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ ਨਵੇਂ ਸ਼ੁਰੂ ਕੀਤੇ ਯੂ ਟਿਊਬ ਚੈਨਲ ਜਿੱਤੇਗਾ ਪੰਜਾਬ ਤੋਂ ਦੂਜੀ ਵੀਡੀਓ ਜਾਰੀ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਲੜਾਈ ਵਿਚਾਰਧਾਰਾ ਦੀ ਹੈ ਨਾ ਕਿ ਕਿਸੇ ਵਿਅਕਤੀ ਵਿਸ਼ੇਸ਼ ਨਾਲ ਹੈ। ਲਗਪਗ ਪੌਣੇ ਪੰਜ ਮਿੰਟ ਦੀ ਇਸ ਵੀਡੀਓ ਵਿਚ ਉਹ ਲੋਕਾਂ ਨੂੰ ਸੰਬੋਧਨ ਹੁੰਦਿਆਂ ਕਹਿ ਰਹੇ ਹਨ ਕਿ ਹੁਣ ਅਤਿ ਹੋ ਚੁੱਕੀ ਹੈ ਅਤੇ ਇਸ ਖਿਲਾਫ਼ ਇਕਜੁੱਟ ਹੋ ਕੇ ਖੜ੍ਹਨ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਹੱਕਾਂ ਦੀ ਲੜਾਈ ਲਈ ਇਕਜੁੱਟ ਹੋਣ ਲਈ ਕਿਹਾ। ਸਿੱਧੂ ਨੇ ਕਿਹਾ ਕਿ ਉਨ੍ਹਾਂ ਹਮੇਸ਼ਾ ਸਰਕਾਰਾਂ ਦੇ ਭ੍ਰਿਸ਼ਟ ਸਿਸਟਮ ਦਾ ਹਿੱਸਾ ਨਹੀਂ ਬਣੇ, ਸਗੋਂ ਇਸ ਖਿਲਾਫ਼ ਲੜਾਈ ਲੜੀ ਹੈ। ਇਹ ਲੜਾਈ ਅੱਜ ਵੀ ਜਾਰੀ ਹੈ।
ਉਨ੍ਹਾਂ ਕਿਹਾ ਕਿ ਜਦ ਵੀ ਅਜਿਹੇ ਸਿਸਟਮ ਖਿਲਾਫ਼ ਖੜ੍ਹੇ ਹੋਣ ਦਾ ਅਹਿਦ ਲਿਆ ਤਾਂ ਫਿਰ ਕਦੇ ਪਿੱਛੇ ਨਹੀਂ ਹਟੇ। ਕਾਂਗਰਸੀ ਆਗੂ ਨੇ ਕਿਹਾ ਕਿ ਜਦ ਵੀ ਕਦੇ ਉਹ ਗੁਰਦੁਆਰੇ ਗਏ ਹਨ ਤਾਂ ਉਨ੍ਹਾਂ ਨੂੰ ਧਰਮ ਨਿਸ਼ਾਨ ਉੱਚਾ ਦਿਖਾਈ ਦਿੱਤਾ ਹੈ। ਉਨ੍ਹਾਂ ਆਪਣਾ ਧਰਮ ਰਾਸ਼ਟਰ ਸੇਵਾ ਨੂੰ ਬਣਾਇਆ ਹੈ, ਲੋਕਾਂ ਦੇ ਹਿੱਤਾ ਲਈ ਕੰਮ ਕਰਨਾ ਉਨ੍ਹਾਂ ਦਾ ਧਰਮ ਹੈ।
ਪੰਜਾਬ ਦੇ ਲੋਕਂ ਦੀ ਖੁਸ਼ਹਾਲੀ ਅਤੇ ਤਰੱਕੀ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਲੋਕਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇਸ ਵੇਲੇ ਦੋ ਰਾਹ ਦਿਖਾਈ ਦੇ ਰਹੇ ਹਨ। ਇਕ ਪੰਜਾਬ ਦੀ ਬਰਬਾਦੀ ਵੱਲ ਜਾਂਦਾ ਹੈ, ਦੂਜਾ ਰਾਹ ਪੰਜਾਬ ਦੀ ਖੁਸ਼ਹਾਲੀ ਵੱਲ ਜਾਂਦਾ ਹੈ। ਨਵਜੋਤ ਸਿੰਘ ਸਿੱਧੂ ਨੇ ਲੋਕਾਂ ਨੂੰ ਪੰਜਾਬ ਦੀ ਖੁਸ਼ਹਾਲੀ ਵਾਲਾ ਰਾਹ ਚੁਣਨ ਲਈ ਕਿਹਾ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।