ਚੰਡੀਗੜ੍ਹ| ਮੂਸੇਵਾਲਾ ਕਤਲ ਮਾਮਲੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ ਨੂੰ ਲੈ ਕੇ ਐਨਆਈੇਏ ਨੇ ਵੱਡਾ ਖੁਲਾਸਾ ਕੀਤਾ ਹੈ। ਰਾਸ਼ਟਰੀ ਜਾਂਚ ਏਜੰਸੀ ਨੇ ਖੁਲਾਸਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਪਾਕਿਸਤਾਨ ਤੋਂ ਸਪਲਾਈ ਹੋਣ ਵਾਲੇ ਹਥਿਆਰਾਂ ਨਾਲ ਹੋਇਆ ਸੀ।

ਪਾਕਿਸਤਾਨੀ ਸਪਲਾਇਰ ਨੇ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੀ ਹੱਤਿਆ ਲਈ ਹਥਿਆਰ ਸਪਲਾਈ ਕਰਵਾਏ ਸਨ। ਰਾਸ਼ਟਰੀ ਜਾਂਚ ਏਜੰਸੀ ਦੀ ਜਾਂਚ ਵਿਚ ਇਸ ਗੱਲ ਦਾ ਖੁਲਾਸਾ ਹੋਇਆ ਹੈ

ਦੁਬਈ ਵਿਚ ਰਹਿਣ ਵਾਲੇ ਪਾਕਿਸਤਾਨੀ ਹਥਿਆਰ ਸਪਲਾਇਰ ਹਾਮਿਦ ਨੇ ਪਾਕਿਸਤਾਨ ਤੋਂ ਇਨ੍ਹਾਂ ਹਥਿਆਰਾਂ ਦੀ ਸਪਲਾਈ ਕਰਵਾਈ ਸੀ।ਆਸਟਰੀਆ ਦੀ ਗਲਾਕ-30, ਜਿਗਾਨਾ ਪਿਸਟਲ, ਜਰਮਨ ਮੇਡ ਹੈਕਲਰ ਐਂਡ ਕੋਚ, ਸਟਾਰ ਤੇ A.k 47 ਦਾ ਇਸਤੇਮਾਲ ਹੋਇਆ ਸੀ।

ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਦੁਨੀਆ ਭਰ ਵਿਚ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮੂਸੇ ਪਿੰਡ ਨੇੜਲੇ ਜਵਾਹਰਕੇ ਪਿੰਡ ਵਿਚ ਗੈਂਗਸਟਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ