ਨਵੀਂ ਦਿੱਲੀ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਕਰਤਾਰਪੁਰ ਲਾਂਘੇ ਰਾਹੀਂ ਗੁਰਪੁਰਬ ’ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਮਿਲੀ।
ਸਿੱਧੂ ਨਾ ਤਾਂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਜਾ ਰਹੇ ਮੰਤਰੀ ਮੰਡਲ ਦੇ ਨਾਲ ਜਾ ਸਕਣਗੇ ਤੇ ਨਾ ਹੀ ਕੱਲ੍ਹ 19 ਨਵੰਬਰ ਨੂੰ ਜਾ ਸਕਣਗੇ ਪਰ ਉਨ੍ਹਾਂ ਨੂੰ 20 ਨਵੰਬਰ ਨੂੰ ਲਾਂਘੇ ਰਾਹੀਂ ਜਾਣ ਦੀ ਆਗਿਆ ਮਿਲ ਗਈ ਹੈ। ਇਹ ਸਵਾਲ ਅਜੇ ਖੜ੍ਹਾ ਹੈ ਕਿ ਇਹ ਨਿਰਣਾ ਕਿਉਂ ਤੇ ਕਿਵੇਂ ਹੋਇਆ?
ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਦੱਸਿਆ ਕਿ ਨਵਜੋਤ ਸਿੱਧੂ ਨੇ ਕਰਤਾਰਪੁਰ ਸਾਹਿਬ ਜਾਣ ਦੀ ਪੂਰੀ ਤਿਆਰੀ ਕੀਤੀ ਹੋਈ ਸੀ ਪਰ ਰਾਤ ਨੂੰ ਅਚਾਨਕ ਪੰਜਾਬ ਸਰਕਾਰ ਦੇ 2 ਅਫ਼ਸਰਾਂ ਦੇ ਫੋਨ ਆਏ, ਜਿਨ੍ਹਾਂ ਨੇ ਸਿੱਧੂ ਨੂੰ ਦੱਸਿਆ ਕਿ ਉਹ 20 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਹੀ ਜਾ ਸਕਦੇ ਹਨ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ