ਸਿੱਧੂ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ, ਸਾਥੀਆਂ ਦੀ ਹਾਲਤ ਵੀ ਕਾਫੀ ਨਾਜ਼ੁਕ

0
6486

ਚੰਡੀਗੜ੍ਹ। ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ‘ਤੇ ਹਮਲਾ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਉਤੇ ਹਮਲੇ ਪਿੱਛੇ ਬਹੁਤ ਹੀ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਾਂ ਸਾਹਮਣੇ ਆਇਆ ਹੈ।

ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਉਤੇ ਇਹ ਹਮਲਾ ਮਾਨਸਾ ਜ਼ਿਲੇ ਵਿਚ ਹੋਇਆ ਹੈ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸੁਰੱਖਿਆ ਵਾਪਸ ਲਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਿੱਧੂ ਦੀ ਗੱਡੀ ਤੇ ਏਕੇ 47 ਰਾਹੀਂ ਗੋਲੀਆਂ ਚਲਾਈਆਂ ਗਈਆਂ ਸਨ।