ਸਿੱਧੂ ਦਾ ਚੰਨੀ ਸਰਕਾਰ ਨੂੰ ਚੈਲੰਜ, STF ਦੀ ਰਿਪੋਰਟ ਪਾਰਟੀ ਨੂੰ ਦੇ ਦਿਓ, ਅਸੀਂ ਜਨਤਕ ਕਰਕੇ ਦਿਖਾਵਾਂਗੇ

0
563

ਚੰਡੀਗੜ੍ਹ | ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ।

ਸਿੱਧੂ ਨੇ ਗੱਲਬਾਤ ਦੌਰਾਨ ਮੌਜੂਦਾ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਨਵੇਂ ਮੁੱਖ ਮੰਤਰੀ ਦੀ ਨਿਯੁਕਤੀ ਬੇਅਦਬੀ ਦੇ ਮਾਮਲਿਆਂ ਦਾ ਇਨਸਾਫ ਕਰਨ ਅਤੇ ਡਰੱਗ ਰੈਕੇਟ ਨਾਲ ਜੁੜੇ ਨਸ਼ਾ ਕਾਰੋਬਾਰੀਆਂ ਨੂੰ ਸਲਾਖਾਂ ਦੇ ਪਿੱਛੇ ਪਹੁੰਚਾਉਣ ਲਈ ਕੀਤੀ ਗਈ ਸੀ।

ਸਿੱਧੂ ਨੇ ਕਿਹਾ ਮੌਜੂਦਾ ਸਰਕਾਰ ਦੇ ਵੀ 50 ਦਿਨ ਪੂਰੇ ਹੋ ਚੁੱਕੇ ਹਨ ਪਰ ਅਜੇ ਤੱਕ ਐੱਸਟੀਐੱਫ ਦੀ ਰਿਪੋਰਟ ਜਨਤਕ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਿੱਚ ਹਿੰਮਤ ਨਹੀਂ ਹੈ ਤਾਂ ਉਹ ਪਾਰਟੀ ਵੱਲੋਂ ਰਿਪੋਰਟ ਜਨਤਕ ਕਰਕੇ ਦਿਖਾ ਸਕਦੇ ਹਨ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ