ਮਾਨਸਾ | ਸਿੱਧੂ ਮੂਸੇਵਾਲਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਦੀਆਂ ਧਮਕੀਆਂ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਪਰ ਉਹ ਕਿਸੇ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਪੰਜਾਬ ਦੇ ਮਾਲਿਕ ਨਹੀਂ ਹਨ।  ਉਨ੍ਹਾਂ ਨੂੰ ਸਰਕਾਰ ਦੀ ਪੂਰੀ ਸ਼ੈਅ ਹੈ।

ਸਿੱਧੂ ਮੂਸੇਵਾਲਾ ਦੇ ਘਰ ਉਸ ਦੇ ਚਾਚਾ ਚਮਕੌਰ ਸਿੰਘ ਸਿੱਧੂ ਤੇ ਕੁਲਦੀਪ ਮੂਸੇ ਵਾਲੇ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਡੇ ਲੜਕੇ ਦੀ ਜਾਨ ਲੈਣ ਤੋਂ ਬਾਅਦ ਹੁਣ ਇਹ ਗੈਂਗਸਟਰ ਸ਼ਰੇਆਮ ਸਾਨੂੰ ਧਮਕੀਆਂ ਦੇ ਰਹੇ ਹਨ, ਪਰ ਉਹ ਕਿਸੇ ਤੋਂ ਡਰਨ ਵਾਲੇ ਨਹੀਂ ਹਨ। ਇਨ੍ਹਾਂ ਗੈਂਗਸਟਰਾਂ ਕੋਲ 200-300 ਗੰਨਮੈਨ ਹਨ ਤੇ 700 ਲੋਕ ਇਨ੍ਹਾਂ ਦੀ ਦੇਖ-ਰੇਖ ਵਿਚ ਲੱਗੇ ਹੋਏ ਹਨ। ਉਹ ਕੋਈ ਵੀ ਜਾਨ ਲੈ ਸਕਦੇ ਹਨ, ਪਰ ਅਸੀਂ ਉਨ੍ਹਾਂ ਦੀਆਂ ਧਮਕੀਆਂ ਦੀ ਪਰਵਾਹ ਨਹੀਂ ਕਰਦੇ।

ਉਨ੍ਹਾਂ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ਼ ਦਿਵਾਉਣ ਲਈ ਹਰ ਤਰ੍ਹਾਂ ਨਾਲ ਸੰਘਰਸ਼ ਕਰਨਗੇ ਅਤੇ ਚੁੱਪ ਨਹੀਂ ਬੈਠਣਗੇ। ਉਨ੍ਹਾਂ ਮੰਗ ਕੀਤੀ ਕਿ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਮੂਸੇਵਾਲਾ ਦੇ ਪਿਤਾ ਬਲਕੌਰ ਅਤੇ ਮਾਤਾ ਚਰਨ ਕੌਰ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ, ਇਸ ਲਈ ਉਨ੍ਹਾਂ ਦੀ ਸੁਰੱਖਿਆ ਵਧਾਈ ਜਾਵੇ, ਕਿਉਂਕਿ ਹਰ ਐਤਵਾਰ ਸਿੱਧੂ ਮੂਸੇਵਾਲਾ ਦੇ ਚਹੇਤੇ ਮਾਪਿਆਂ ਨੂੰ ਮਿਲਣ ਲਈ ਹਵੇਲੀ ਆਉਂਜਦੇ ਹਨ। ਇਸ ਦੇ ਮੱਦੇਨਜ਼ਰ ਉਨ੍ਹਾਂ ਦੀ ਸੁਰੱਖਿਆ ਵਧਾਈ ਜਾਣੀ ਚਾਹੀਦੀ ਹੈ। ਕਿਉਂਕਿ ਕਿਸੇ ਦਾ ਕੋਈ ਪਤਾ ਨਹੀਂ ਕਿਸ ਰੂਪ ਵਿਚ ਆ ਜਾਵੇ।