ਚੰਡੀਗੜ੍ਹ | ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਗਏ ਨਵਜੋਤ ਸਿੰਘ ਸਿੱਧੂ ਦੀ ਬਿਆਨਬਾਜ਼ੀ ‘ਤੇ ਸਿਆਸਤ ਸ਼ੁਰੂ ਹੋ ਗਈ ਹੈ। ਸ਼ਨੀਵਾਰ ਨੂੰ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਦੱਸਿਆ। ਉਨ੍ਹਾਂ ਕਿਹਾ ਕਿ ਇਮਰਾਨ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ।
ਸਿੱਧੂ ਦੇ ਇਸ ਬਿਆਨ ‘ਤੇ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਸਿੱਧੂ ਨੇ ਇਕ ਵਾਰ ਫਿਰ ਪਾਕਿਸਤਾਨ ਪ੍ਰਤੀ ਆਪਣਾ ਪਿਆਰ ਦਿਖਾਇਆ ਹੈ। ਉਹ ਹਮੇਸ਼ਾ ਪਾਕਿਸਤਾਨ ਦੀ ਤਾਰੀਫ਼ ਕਰਦੇ ਰਹਿੰਦੇ ਹਨ। ਪਾਤਰਾ ਨੇ ਕਿਹਾ ਕਿ ਇਹ ਕਾਂਗਰਸ ਦੀ ਸੋਚੀ-ਸਮਝੀ ਸਾਜ਼ਿਸ਼ ਹੈ।
ਸਿੱਧੂ ਦਾ ਪਾਕਿਸਤਾਨ ਪਹੁੰਚਣ ‘ਤੇ ਸ਼ਾਹੀ ਸਵਾਗਤ ਕੀਤਾ ਗਿਆ। ਪਾਕਿਸਤਾਨ ਦੀ ਧਰਤੀ ‘ਤੇ ਪੈਰ ਰੱਖਦਿਆਂ ਹੀ ਉਨ੍ਹਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਤੋਂ ਬਾਅਦ ਕਰਤਾਰਪੁਰ ਸਾਹਿਬ ਦੇ ਸੀਈਓ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਉਨ੍ਹਾਂ ਕਿਹਾ ਕਿ ਪੂਰਾ ਪਾਕਿਸਤਾਨ ਤੁਹਾਡਾ ਸਵਾਗਤ ਕਰਦਾ ਹੈ। ਅਸੀਂ ਲੰਬੇ ਸਮੇਂ ਤੋਂ ਇਸ ਦਿਨ ਦੀ ਉਡੀਕ ਕਰ ਰਹੇ ਸੀ। ਇਸ ‘ਤੇ ਸਿੱਧੂ ਨੇ ਕਿਹਾ ਕਿ ਇਮਰਾਨ ਮੇਰਾ ਵੱਡਾ ਭਰਾ ਹੈ। ਉਸ ਨੇ ਮੈਨੂੰ ਬਹੁਤ ਪਿਆਰ ਦਿੱਤਾ ਹੈ। ਇਸ ਤੋਂ ਬਾਅਦ ਸਿੱਧੂ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ।
ਪਾਕਿਸਤਾਨ ਸਿੱਧੂ ਨੂੰ ਦਿੰਦਾ ਹੈ ਕ੍ਰੈਡਿਟ
ਪਾਕਿਸਤਾਨ ਹਮੇਸ਼ਾ ਹੀ ਕਰਤਾਰਪੁਰ ਲਾਂਘੇ ਦਾ ਕ੍ਰੈਡਿਟ ਸਿੱਧੂ ਨੂੰ ਦਿੰਦਾ ਰਿਹਾ ਹੈ। ਹਾਲ ਹੀ ‘ਚ ਜਦੋਂ ਲਾਂਘਾ ਖੁੱਲ੍ਹਾ ਤਾਂ ਪਾਕਿਸਤਾਨ ਸਰਕਾਰ ਦੀ ਵੈੱਬਸਾਈਟ ‘ਤੇ ਕਿਹਾ ਗਿਆ ਸੀ ਕਿ ਇਹ ਲਾਂਘਾ ਖੋਲ੍ਹਣ ਦਾ ਵਿਚਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸਿੱਧੂ ਨੇ ਹੀ ਦਿੱਤਾ ਸੀ, ਜਿਸ ਤੋਂ ਬਾਅਦ ਇਹ ਸੰਭਵ ਹੋਇਆ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ