ਸਿੱਧੂ ਦੀ ਘਰ ਵਾਲੀ ਦਾ CM ਨੂੰ ਜਵਾਬ- ਲੱਗਦਾ ਤੁਹਾਡੇ ਕੋਲ ਗਲ਼ਤ ਜਾਣਕਾਰੀ ਹੈ, ਸਿੱਧੂ ਦੇ ਪਿਤਾ ਦਾ ਇੱਕੋ ਵਿਆਹ ਹੋਇਆ ਸੀ…

0
627

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਤੇ ਤਿੱਖਾ ਹਮਲਾ ਕੀਤਾ ਸੀ। CM ਮਾਨ ਨੇ ਕਿਹਾ ਸੀ, ‘ਨਵਜੋਤ ਸਿੰਘ ਸਿੱਧੂ ਕਹਿੰਦਾ ਹੈ ਕਿ ਭਗਵੰਤ ਮਾਨ ਨੇ ਦੋ ਵਿਆਹ ਕਰਵਾ ਲਏ ਪਰ ਸਿੱਧੂ ਦੇ ਪਿਤਾ ਨੇ ਵੀ ਦੋ ਵਿਆਹ ਕਰਵਾਏ ਸਨ। ਜੇਕਰ ਉਹ ਦੂਜਾ ਵਿਆਹ ਨਾ ਕਰਵਾਉਂਦੇ ਤਾਂ ਸਿੱਧੂ ਪੈਦਾ ਹੀ ਨਹੀਂ ਹੁੰਦੇ।

ਹੁਣ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਇਸ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਆਖਿਆ ਹੈ ਕਿ  ”ਮੁੱਖ ਮੰਤਰੀ ਭਗਵੰਤ ਮਾਨ ਜੀ, ਮੈਨੂੰ ਲੱਗਦਾ ਕਿ ਨਵਜੋਤ ਨੇ ਤੁਹਾਡੀ ਨਿੱਜੀ ਜ਼ਿੰਦਗੀ ਬਾਰੇ ਗੰਭੀਰਤਾ ਨਾਲ ਟਿੱਪਣੀ ਕੀਤੀ ਹੈ ਕਿਉਂਕਿ ਸਾਨੂੰ ਇਸ ਬਾਰੇ ਗੱਲ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਪਰ ਤੁਹਾਡੇ ਕੋਲ ਕੁਝ ਤੱਥ ਗਲਤ ਹਨ, ਨਵਜੋਤ ਸਿੱਧੂ ਦੇ ਪਿਤਾ (ਐਡਵੋਕੇਟ ਜਨਰਲ ਪੰਜਾਬ) ਸ੍ਰੀ ਭਗਵੰਤ ਸਿੰਘ ਸਿੱਧੂ ਦਾ ਸਿਰਫ਼ ਇੱਕ ਹੀ ਵਿਆਹ ਹੋਇਆ ਸੀ।