ਚੰਡੀਗੜ੍ਹ, 6 ਨਵੰਬਰ | ਭਾਰਤ ‘ਚ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀ ਨਹੀਂ ਪਾ ਸਕਣਗੇ ਕਿਰਪਾਨ। ਸ਼ਹਿਰੀ ਹਵਾਬਾਜ਼ੀ ਬਿਊਰੋ (ਬੀਸੀਏਐਸ) ਨੇ 30 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਬੀਸੀਏਐਸ ਨੇ ਆਪਣੇ ਹੁਕਮ ਵਿਚ ਕਿਹਾ ਕਿ ਹਵਾਈ ਅੱਡਿਆਂ ’ਤੇ ਕੰਮ ਕਰਨ ਵਾਲੇ ਸਿੱਖ ਮੁਲਾਜ਼ਮ ਸੁਰੱਖਿਆ ਦੇ ਮੱਦੇਨਜ਼ਰ ਕਿਰਪਾਨ ਨਹੀਂ ਪਹਿਨ ਸਕਣਗੇ।
ਸਾਰੇ ਹਵਾਈ ਅੱਡਿਆਂ ਦੇ ਕਰਮਚਾਰੀਆਂ ਨੂੰ ਇਹ ਗਾਈਡਲਾਈਨ ਇੱਕ ਦਿਨ ਪਹਿਲਾਂ ਮਿਲੀ ਸੀ। ਬੀਸੀਏਐਸ ਦੀ ਤਰਫੋਂ ਕਿਹਾ ਗਿਆ ਹੈ ਕਿ ਸੁਰੱਖਿਆ ਪ੍ਰੋਟੋਕੋਲ ਕਾਰਨ ਇਹ ਹੁਕਮ ਜਾਰੀ ਕੀਤੇ ਗਏ ਹਨ, ਜਿਸ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ।
ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਫੈਸਲੇ ਦੀ ਆਲੋਚਨਾ ਕਰਦਿਆਂ ਇਸ ਨੂੰ ਧਾਰਮਿਕ ਆਜ਼ਾਦੀ ਦੀ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖ ਧਰਮ ਵਿਚ ਪਵਿੱਤਰ ਚਿੰਨ੍ਹ ਹੈ ਅਤੇ ਇਸ ਨੂੰ ਪਹਿਨਣਾ ਧਾਰਮਿਕ ਅਧਿਕਾਰ ਹੈ। ਅਜਿਹੇ ਹੁਕਮ ਪਹਿਲਾਂ ਵੀ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਐਵੀਏਸ਼ਨ ਅਥਾਰਟੀ ਵੱਲੋਂ ਸਿੱਖਾਂ ਨੂੰ ਡਿਊਟੀ ਦੌਰਾਨ ਕਿਰਪਾਨ ਨਾ ਪਹਿਨਣ ਦੇ ਦਿੱਤੇ ਗਏ ਹੁਕਮ ਗਲਤ ਹਨ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)