ਖਾਲਿਸਤਾਨੀ ਆਖਣ ‘ਤੇ ਭੜਕਿਆ ਸਿੱਖ ਅਫਸਰ, ਭਾਜਪਾ ਵਰਕਰਾਂ ਨੂੰ ਸੁਣਾਈਆਂ ਖਰੀਆਂ-ਖਰੀਆਂ

0
3334

ਪੱਛਮੀ ਬੰਗਾਲ, 20 ਫਰਵਰੀ| ਪੱਛਮੀ ਬੰਗਾਲ ‘ਚ ਭਾਜਪਾ ਮਹਿਲਾ ਵਰਕਰਾਂ ਦੇ ਧਰਨੇ ‘ਚ ਇਕ ਸਿੱਖ ਅਫਸਰ ਨੂੰ ਕਥਿਤ ਤੌਰ ‘ਤੇ ਖਾਲਿਸਤਾਨੀ ਬੋਲਣ ਦਾ ਮਾਮਲਾ ਭਖ ਗਿਆ ਹੈ।

ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਭਾਜਪਾ ਵਰਕਰਾਂ ਉਤੇ ਇਕ ਸਿੱਖ ਅਫਸਰ ਖਾਲਿਸਤਾਨੀ ਆਖਣ ਦਾ ਦੋਸ਼ ਲਾ ਰਿਹਾ ਹੈ। ਉਹ ਕਾਫੀ ਗੁੱਸੇ ਵਿਚ ਨਜ਼ਰ ਆ ਰਿਹਾ ਹੈ ਤੇ ਆਖ ਰਿਹਾ ਹੈ ਕਿ ਕਿਸੇ ਦੇ ਧਰਮ ਬਾਰੇ ਅਜਿਹੀ ਟਿੱਪਣੀ ਦਾ ਤੁਹਾਨੂੰ ਅਧਿਕਾਰ ਕਿਸ ਨੇ ਦਿੱਤਾ ਹੈ। ਤੁਸੀਂ ਕਿਸੇ ਦੇ ਧਰਮ ਬਾਰੇ ਇਸ ਤਰ੍ਹਾਂ ਕਿਵੇਂ ਬੋਲ ਸਕਦੇ ਹੈ।

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਸ ਦੀ ਵੀਡੀਓ ਸਾਂਝੀ ਕਰਕੇ ਭਾਜਪਾ ਉਤੇ ਵੰਡਪਾਊ ਸਿਆਸਤ ਕਰਨ ਦੇ ਦੋਸ਼ ਲਾਏ ਹਨ। ਮਮਤਾ ਬੈਨਰਜੀ ਨੇ ਟਵੀਟ ਕਰਕੇ ਲਿਖਿਆ ਹੈ- ‘‘ਮੈਂ ਸਾਡੇ ਸਿੱਖ ਭਰਾਵਾਂ ਅਤੇ ਭੈਣਾਂ ਦੀ ਸਾਖ ਨੂੰ ਠੇਸ ਪਹੁੰਚਾਉਣ ਦੀ ਇਸ ਕੋਸ਼ਿਸ਼ ਦੀ ਸਖ਼ਤ ਨਿੰਦਾ ਕਰਦੀ ਹਾਂ।ਅਸੀਂ ਬੰਗਾਲ ਦੀ ਸਮਾਜਿਕ ਸਦਭਾਵਨਾ ਦੀ ਰੱਖਿਆ ਲਈ ਦ੍ਰਿੜ੍ਹ ਹਾਂ ਅਤੇ ਇਸ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਸਖ਼ਤ ਕਾਨੂੰਨੀ ਉਪਾਅ ਕਰਾਂਗੇ।

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ-
‘‘ਪੱਛਮੀ ਬੰਗਾਲ ਵਿੱਚ ਭਾਜਪਾ ਵਰਕਰ ਇੱਕ ਸਿੱਖ ਆਈਪੀਐਸ ਅਧਿਕਾਰੀ ਨੂੰ ਖਾਲਿਸਤਾਨੀ ਕਹਿ ਰਹੇ ਹਨ ਕਿਉਂਕਿ ਉਹ ਆਪਣੀ ਡਿਊਟੀ ਕਰ ਰਿਹਾ ਹੈ। ਕੀ ਭਾਜਪਾ ਸਿੱਖਾਂ ਬਾਰੇ ਇਹੀ ਸੋਚਦੀ ਹੈ? ਇਨ੍ਹਾਂ ਗੁੰਡਾਗਰਦੀ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਤੇ ਸਿੱਖਾਂ ਨੂੰ ਖਾਲਿਸਤਾਨੀਆਂ ਵਜੋਂ ਪੇਸ਼ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।