ਸਿਮਰਜੀਤ ਬੈਂਸ ਨੂੰ ਹਾਈ ਕੋਰਟ ਨੇ ਦਿੱਤਾ ਝਟਕਾ, ਰੱਦ ਨਹੀਂ ਹੋਵੇਗਾ Rape Case

0
529

ਚੰਡੀਗੜ੍ਹ | ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਵੱਡਾ ਝਟਕਾ ਦਿੰਦਿਆਂ ਹਾਈ ਕੋਰਟ ਨੇ ਉਸ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਬੈਂਸ ਨੂੰ ਲੁਧਿਆਣਾ ਅਦਾਲਤ ਨੇ ਉਸ ਵਿਰੁੱਧ ਬਲਾਤਕਾਰ ਦਾ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ ਸਨ।

ਸ਼ੁੱਕਰਵਾਰ ਨੂੰ ਹਾਈ ਕੋਰਟ ਨੇ ਸਿਮਰਜੀਤ ਬੈਂਸ ਦੀ ਪਟੀਸ਼ਨ ਖਾਰਿਜ ਕਰਦਿਆਂ ਉਸ ਖਿਲਾਫ ਲੁਧਿਆਣਾ ਕੋਰਟ ਵੱਲੋਂ ਦਿੱਤੇ ਆਦੇਸ਼ਾਂ ਨੂੰ ਸਹੀ ਠਹਿਰਾਇਆ ਹੈ।

7 ਜੁਲਾਈ ਨੂੰ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਬੈਂਸ ਵਿਰੁੱਧ ਬਲਾਤਕਾਰ ਦਾ ਦੋਸ਼ ਲਾਉਣ ਵਾਲੀ ਇਕ ਔਰਤ ਦੀ ਪਟੀਸ਼ਨ ’ਤੇ ਬੈਂਸ ਖਿਲਾਫ਼ ਤੁਰੰਤ ਪੁਲਿਸ ਨੂੰ ਐੱਫਆਈਆਰ ਦਰਜ ਕਰਨ ਅਤੇ 15 ਜੁਲਾਈ ਨੂੰ ਕੇਸ ਦੀ ਰਿਪੋਰਟ ਦਾਇਰ ਕਰਨ ਦੇ ਆਦੇਸ਼ ਦਿੱਤੇ ਸਨ।

ਔਰਤ ਨੇ ਪਿਛਲੇ ਸਾਲ 16 ਨਵੰਬਰ ਨੂੰ ਬੈਂਸ ਖਿਲਾਫ਼ ਲੁਧਿਆਣਾ ਪੁਲਿਸ ਕਮਿਸ਼ਨਰ ਕੋਲ ਬਲਾਤਕਾਰ ਦਾ ਦੋਸ਼ ਲਾਉਂਦਿਆਂ ਸ਼ਿਕਾਇਤ ਦਰਜ ਕਰਵਾਈ ਸੀ ਪਰ ਕੋਈ ਐੱਫਆਈਆਰ ਦਰਜ ਨਾ ਹੋਣ ‘ਤੇ ਔਰਤ ਨੇ ਅਦਾਲਤ ਵਿੱਚ ਅਪੀਲ ਕੀਤੀ ਸੀ।

7 ਜੁਲਾਈ ਨੂੰ ਅਦਾਲਤ ਨੇ ਬੈਂਸ ਖਿਲਾਫ ਪੁਲਿਸ ਨੂੰ ਐੱਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਸਨ। ਬੈਂਸ ਨੇ ਇਸ ਆਦੇਸ਼ ਨੂੰ ਰੱਦ ਕਰਨ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ, ਜਿਸ ਨੂੰ ਸ਼ੁੱਕਰਵਾਰ ਹਾਈ ਕੋਰਟ ਨੇ ਰੱਦ ਕਰ ਦਿੱਤਾ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com) 

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈhttps://t.me/punjabibulletin)