ਨਿਊਜ਼ ਡੈਸਕ| ਅੱਜ ਦਿੱਲੀ-ਐਨਸੀਆਰ, ਪੰਜਾਬ ਸਮੇਤ ਦੇਸ਼ ਦੇ 23 ਰਾਜਾਂ ਵਿੱਚ ਹਨੇਰੀ ਨਾਲ ਮੀਂਹ (Thunderstorm) ਪੈਣ ਦੀ ਸੰਭਾਵਨਾ ਹੈ। ਕਈ ਥਾਵਾਂ ‘ਤੇ ਹਵਾ ਦੀ ਰਫ਼ਤਾਰ 50-60 ਕਿਲੋਮੀਟਰ ਹੋਵੇਗੀ।
ਆਈਐਮਡੀ ਅਨੁਸਾਰ ਉੱਤਰ ਪ੍ਰਦੇਸ਼ ਅਤੇ ਕੇਰਲ ਵਿਚ ਵੀ ਕਈ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੱਛਮੀ ਯੂਪੀ ਵਿੱਚ ਕਈ ਥਾਵਾਂ ‘ਤੇ ਗਰਜ਼-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਰਾਜਸਥਾਨ ਅਤੇ ਯੂਪੀ ਵਿੱਚ ਮੀਂਹ ਅਤੇ ਗੜੇਮਾਰੀ ਲਈ ਇੱਕ ਓਰੈਂਜ ਚਿਤਾਵਨੀ ਜਾਰੀ ਕੀਤੀ ਹੈ।
ਦਿੱਲੀ ਵਿਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਸੰਭਾਵਨਾ ਹੈ। 27 ਮਈ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 33.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਜੋ ਕਿ ਆਮ ਨਾਲੋਂ 7 ਡਿਗਰੀ ਸੈਲਸੀਅਸ ਘੱਟ ਸੀ।
ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 15.7 ਮਿ.ਮੀ. ਮੀਂਹ ਦਰਜ ਕੀਤਾ ਗਿਆ। ਆਈਐਮਡੀ ਦੇ ਅਨੁਸਾਰ ਅੱਜ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਸਥਾਨਾਂ ‘ਤੇ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਅਤੇ ਤੂਫ਼ਾਨ (ਹਵਾ ਦੀ ਰਫ਼ਤਾਰ 50-60 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।
ਪੱਛਮੀ ਮੱਧ ਪ੍ਰਦੇਸ਼, ਉੜੀਸਾ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਤੱਕ ਪਹੁੰਚਣ) ਦੇ ਨਾਲ ਮੀਂਹ ਦੀ ਸੰਭਾਵਨਾ ਹੈ। ਉੱਤਰਾਖੰਡ, ਪੰਜਾਬ, ਹਰਿਆਣਾ, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਗੰਗਾ ਪੱਛਮੀ ਬੰਗਾਲ, ਕੇਰਲ ਅਤੇ ਮਹੇ ਦੇ ਵੱਖ-ਵੱਖ ਸਥਾਨਾਂ ‘ਤੇ ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ।
ਆਈਐਮਡੀ ਨੇ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਅਤੇ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਅੱਜ ਕੇਰਲ-ਦੱਖਣੀ ਕਰਨਾਟਕ ਤੱਟ ਅਤੇ ਲਕਸ਼ਦੀਪ ਖੇਤਰ ਦੇ ਨਾਲ-ਨਾਲ ਮੰਨਾਰ ਦੀ ਖਾੜੀ ਵਿੱਚ ਤੂਫ਼ਾਨ ਵਾਲੇ ਮੌਸਮ ਦੀ ਭਵਿੱਖਬਾਣੀ ਕੀਤੀ ਹੈ। ਮਛੇਰਿਆਂ ਨੂੰ ਇਨ੍ਹਾਂ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।