&NewLine;<p class&equals;"wp-block-paragraph"><strong>ਖਟਕੜ ਕਲਾਂ &lpar;ਸ਼ਹੀਦ ਭਗਤ ਸਿੰਘ ਨਗਰ&rpar;&sol;ਚੰਡੀਗੜ੍ਹ &vert;<&sol;strong> ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਐਤਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ-ਅੰਦੇਸ਼ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਅਮਲੀਜਾਮਾ ਪਹਿਨਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।<&sol;p>&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2023&sol;07&sol;pic-3&period;jpeg"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;07&sol;pic-3-1024x682&period;jpeg" alt&equals;"" class&equals;"wp-image-62447"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾ ਦੇ ਫੁੱਲ ਭੇਟ ਕਰਨ ਪਹੁੰਚੇ ਮੁੱਖ ਸਕੱਤਰ ਨੇ ਕਿਹਾ ਕਿ ਉਨ੍ਹਾਂ ਦਾ ਹਰ ਕਾਰਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ਤੋਂ ਸੇਧ ਲੈ ਕੇ ਹੀ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਧੰਨ ਹੈ ਇਹ ਧਰਤੀ ਜਿਸ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਰਗੇ ਮਹਾਨ ਯੋਧੇ ਨੂੰ ਜਨਮ ਦਿੱਤਾ। ਵਰਮਾ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ’ਤੇ ਜਾ ਕੇ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਪ੍ਰਾਪਤ ਹੋਇਆ ਹੈ&comma; ਜਿਨ੍ਹਾਂ ਆਪਣੀ ਜਾਨ ਦੀ ਬਾਜ਼ੀ ਲਾ ਕੇ ਕੌਮੀ ਆਜ਼ਾਦੀ ਸੰਘਰਸ਼ ਵਿਚ ਮਹਾਨ ਗਾਥਾ ਲਿਖੀ।<&sol;p>&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2023&sol;07&sol;pic-2-1&period;jpeg"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;07&sol;pic-2-1-682x1024&period;jpeg" alt&equals;"" class&equals;"wp-image-62448"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਵਰਮਾ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਪੱਖੀ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਭਾਵੇਂ ਮਹਾਨ ਸ਼ਹੀਦ ਦੇ ਬਹੁਤੇ ਸੁਪਨੇ ਪੂਰੇ ਹੋ ਚੁੱਕੇ ਹਨ ਪਰ ਅਜੇ ਵੀ ਕਈ ਸੁਪਨੇ ਰਹਿੰਦੇ ਹਨ&comma; ਜੋ ਜਲਦ ਹੀ ਸੱਚ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਇਸ ਲਾਸਾਨੀ ਸ਼ਹੀਦ ਦੀ ਹਮੇਸ਼ਾ ਰਿਣੀ ਰਹੇਗੀ&comma; ਜਿਨ੍ਹਾਂ ਦੇਸ਼ ਨੂੰ ਬਰਤਾਨਵੀ ਸਾਮਰਾਜ ਦੇ ਚੁੰਗਲ ਵਿਚੋਂ ਛੁਡਾਉਣ ਲਈ ਮਹਿਜ਼ 23 ਸਾਲ ਦੀ ਉਮਰ ਵਿਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੁੱਖ ਸਕੱਤਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਛੋਟੀ ਉਮਰੇ ਹੋਈ ਸ਼ਹਾਦਤ ਨੇ ਨੌਜਵਾਨਾਂ ਨੂੰ ਕੌਮੀ ਆਜ਼ਾਦੀ ਸੰਘਰਸ਼ ਵਿਚ ਸ਼ਾਮਲ ਹੋਣ ਲਈ ਪ੍ਰੇਰਿਆ&comma; ਜਿਸ ਨਾਲ ਦੇਸ਼ ਆਜ਼ਾਦ ਫ਼ਿਜ਼ਾ ਵਿਚ ਸਾਹ ਲੈਣ ਦੇ ਯੋਗ ਬਣ ਸਕਿਆ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਲੱਖਾਂ ਨੌਜਵਾਨਾਂ ਲਈ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾਸਰੋਤ ਬਣੇ ਰਹਿਣਗੇ। ਉਨ੍ਹਾਂ ਕਿਹਾ ਕਿ ਵਿਕਸਿਤ ਤੇ ਖੁਸ਼ਹਾਲ ਭਾਰਤ ਦੀ ਸਿਰਜਣਾ ਲਈ ਸੂਬੇ ਦੇ ਨੌਜਵਾਨਾਂ ਨੂੰ ਸ਼ਹੀਦ ਦੇ ਨਕਸ਼ੇ-ਕਦਮਾਂ ’ਤੇ ਚੱਲਣ ਦੀ ਲੋੜ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਸਕੱਤਰ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਭਾਵੇਂ ਸੂਬੇ ਨੂੰ ਦਰਪੇਸ਼ ਅਨੇਕਾਂ ਚੁਣੌਤੀਆਂ ਹਨ ਪਰ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ&comma; ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਇਨ੍ਹਾਂ ਸਾਰੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਪੂਰੀ ਸੁਹਿਰਦਤਾ ਤੇ ਦ੍ਰਿੜਤਾ ਨਾਲ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੋਕ-ਪੱਖੀ ਨਿਜ਼ਾਮ ਹੈ ਜੋ ਲੋਕਾਂ ਨੂੰ ਸਾਫ਼-ਸੁਥਰਾ&comma; ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਯਾਦਗਾਰ ਨੂੰ ਨਵਾਂ ਰੂਪ ਦੇਣ ਲਈ ਵਿਸਥਾਰਤ ਯੋਜਨਾ ਵੀ ਉਲੀਕੀ ਜਾਵੇਗੀ। ਇਸ ਤੋਂ ਪਹਿਲਾਂ ਮੁੱਖ ਸਕੱਤਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸਵ&period; ਕਿਸ਼ਨ ਸਿੰਘ ਦੀ ਸਮਾਧ ’ਤੇ ਜਾ ਕੇ ਸ਼ਰਧਾਂਜਲੀ ਵੀ ਭੇਟ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong>&nbsp&semi;&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ&nbsp&semi;&nbsp&semi;&OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;