<p>ਜਲੰਧਰ&colon; ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦਾ ਬੀਤੇ ਦਿਨ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ ਸੀ। ਅੱਜ ਗਾਇਕ ਜੈਜ਼ੀ ਬੀ ਪਰਿਵਾਰਕ ਮੈਂਬਰਾਂ ਨਾਲ ਦਿਵਿਤ ਦੀਆਂ ਅਸਥੀਆਂ ਲੈ ਕੇ ਹਰਿਦੁਆਰ ਪਹੁੰਚੇ।<&sol;p>&NewLine;<p>ਇਸ ਮੌਕੇ ਜੈਜ਼ੀ ਬੀ ਨੇ ਸੋਸ਼ਲ ਮੀਡੀਆ &&num;8216&semi;ਤੇ ਇੱਕ ਭਾਵੁਕ ਪੋਸਟ ਸਾਂਝੀ ਕੀਤੀ। ਇਸ ਪੋਸਟ ਵਿੱਚ ਉਹ ਦਿਵਿਤ ਦੀਆਂ ਅਸਥੀਆਂ ਲੈ ਕੇ ਖੜ੍ਹੇ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦੇ ਨਾਲ ਪਰਿਵਾਰਕ ਮੈਂਬਰ ਵੀ ਮੌਜੂਦ ਹਨ। ਇਸ ਦੌਰਾਨ ਪੂਰਾ ਪਰਿਵਾਰ ਭਾਵੁਕ ਨਜ਼ਰ ਆਇਆ।<&sol;p>&NewLine;<p>ਜ਼ਿਕਰਯੋਗ ਹੈ ਕਿ ਬੀਤੇ ਦਿਨ ਦਿਵਿਤ ਔਲਖ ਨੂੰ ਅੰਤਿਮ ਵਿਦਾਈ ਦੇਣ ਲਈ ਗਾਇਕ ਗਿੱਪੀ ਗਰੇਵਾਲ ਸਮੇਤ ਪੰਜਾਬੀ ਸੰਗੀਤ ਜਗਤ ਦੀਆਂ ਕਈ ਸ਼ਖਸੀਅਤਾਂ ਪਹੁੰਚੀਆਂ ਸਨ। ਗਾਇਕਾਂ ਨੇ ਦਿਵਿਤ ਦੀ ਅਰਥੀ ਨੂੰ ਮੋਢਾ ਦਿੱਤਾ ਸੀ। ਇਸ ਦੌਰਾਨ ਪਿਤਾ ਦਿਨੇਸ਼ ਔਲਖ ਨੇ ਆਪਣੇ ਪੁੱਤਰ ਨੂੰ ਮੁੱਖ ਅਗਨੀ ਦਿੱਤੀ। ਦਿਵਿਤ ਨੂੰ ਅੰਤਿਮ ਵਿਦਾਈ ਦਿੰਦਿਆਂ ਕਈ ਗਾਇਕ ਵੀ ਭਾਵੁਕ ਹੋ ਗਏ ਸਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;