Viral News | ਪੰਜਾਬੀ ਗਾਇਕ ਪਰਮੀਸ਼ ਵਰਮਾ ਨੇ ਗੀਤ ਗਰੇਵਾਲ ਨਾਲ ਵਿਆਹ ਰਚਾ ਲਿਆ ਹੈ, ਜੋ ਅੱਜਕਲ ਸੋਸ਼ਲ ਮੀਡੀਆ ‘ਤੇ ਖੂਬ ਚਰਚਾ ਵਿੱਚ ਹੈ।


ਦੱਸ ਦੇਈਏ ਕਿ ਪਰਮੀਸ਼ ਸੋਸ਼ਲ ਮੀਡੀਆ ‘ਤੇ ਲਗਾਤਾਰ ਤਸਵੀਰਾਂ ਸ਼ੇਅਰ ਕਰ ਰਹੇ ਹਨ, ਜਿਨ੍ਹਾਂ ‘ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਪਰਮੀਸ਼ ਤੇ ਗੀਤ ਇਕ-ਦੂਜੇ ਨਾਲ ਕਿੰਨੇ ਖੁਸ਼ ਨਜ਼ਰ ਆ ਰਹੇ।

ਪਹਿਲਾਂ ਪਰਮੀਸ਼ ਵਰਮਾ ਦੀ ਪ੍ਰੀ-ਵੈਡਿੰਗ ਦੇ ਹਰ ਫੰਕਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ ਰਹੀਆਂ ਤੇ ਹੁਣ ਵਿਆਹ ਤੋਂ ਬਾਅਦ ਦੀਆਂ ਤਸਵੀਰਾਂ ਤੇ ਵੀਡੀਓਜ਼ ਨੂੰ ਵੀ ਉਨ੍ਹਾਂ ਦੇ ਫੈਨਜ਼ ਖੂਬ ਸ਼ੇਅਰ ਕਰ ਰਹੇ ਹਨ।

ਇਹੀ ਨਹੀਂ, ਕਿੰਨੀਆਂ ਹੀ ਕੁੜੀਆਂ ਨੇ ਤਾਂ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ‘ਤੇ ਇਹ ਕਮੈਂਟ ਤੱਕ ਕਰ ਦਿੱਤਾ ਕਿ ਉਨ੍ਹਾਂ ਦਾ ਦਿਲ ਟੁੱਟ ਗਿਆ ਪਰ ਉਹ ਆਪਣੇ ਚਹੇਤੇ ਸਟਾਰ ਤੋਂ ਬੇਹੱਦ ਖੁਸ਼ ਹਨ।

ਦੱਸਣਯੋਗ ਹੈ ਕਿ ਹਾਲ ਹੀ ‘ਚ ਦੋਵਾਂ ਨੇ ਕੈਨੇਡਾ ‘ਚ ਮੰਗਣੀ ਕੀਤੀ ਸੀ। ਮੰਗਣੀ ਤੋਂ ਬਾਅਦ ਹੁਣ ਉਨ੍ਹਾਂ ਦੇ ਪ੍ਰੀ-ਵੈਡਿੰਗ ਫੰਕਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ।





































