ਗਾਇਕ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਮਿਲੀ ਟਿਕਟ, ਮੌਜੂਦਾ ਵਿਧਾਇਕ ਹਰਜੋਤ ਕਮਲ ਦਾ ਕਾਂਗਰਸ ਨੇ ਕੱਟਿਆ ਟਿਕਟ

0
33316

ਜਲੰਧਰ/ਅੰਮ੍ਰਿਤਸਰ/ਲੁਧਿਆਣਾ/ਮੋਗਾ | ਕਾਂਗਰਸ ਨੇ 86 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਮੋਗਾ ਤੋਂ ਮੌਜੂਦਾ ਵਿਧਾਇਕ ਹਰਜੋਤ ਕਮਲ ਦੀ ਟਿਕਟ ਕੱਟ ਕੇ ਸੋਨੂੰ ਸੂਦ ਦੀ ਭੈਣ ਮਾਲਵਿਕਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਗਾਇਕ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਟਿਕਟ ਦਿੱਤੀ ਗਈ ਹੈ। ਇੱਥੋਂ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦਾ ਟਿਕਟ ਕੱਟ ਦਿੱਤਾ ਗਿਆ ਹੈ। ਮੂਸੇਵਾਲਾ ਨੂੰ ਕੁੱਝ ਦਿਨ ਪਹਿਲਾਂ ਹੀ ਸੀਐਮ ਚਰਨਜੀਤ ਚੰਨੀ ਅਤੇ ਪ੍ਰਧਾਨ ਨਵਜੋਤ ਸਿੱਧੂ ਨੇ ਕਾਂਗਰਸ ਵਿੱਚ ਸ਼ਾਮਿਲ ਕਰਵਾਇਆ ਸੀ।

ਪੜ੍ਹੋ ਪੂਰੀ ਲਿਸਟ

ਸੁਣੋ, ਕਿਸ-ਕਿਸ ਦਾ ਟਿਕਟ ਕੱਟਿਆ ਗਿਆ