ਜਲੰਧਰ, 17 ਮਾਰਚ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਅਗਾਮੀ ਲੋਕ ਸਭਾ ਚੋਣਾਂ-2024 ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਚੋਣ ਸਰਗਰਮੀਆਂ ਲਈ ਨਾਨ ਕਮਰਸ਼ੀਅਲ ਏਅਰਪੋਰਟਸ/ਹੈਲੀਪੈਡ, ਜਨਤਕ ਮੀਟਿੰਗਾਂ, ਰੈਲੀਆਂ, ਲਾਊਡ ਸਪੀਕਰ,ਵਾਹਨਾਂ ਅਤੇ ਵੀਡੀਓ ਵੈਨਾਂ ਦੀ ਵਰਤੋਂ ਆਦਿ ਦੀ ਪ੍ਰਵਾਨਗੀ ਦੇਣ ਲਈ ਜ਼ਿਲ੍ਹਾ ਪੱਧਰ ’ਤੇ ‘ਸਿੰਗਲ ਵਿੰਡੋ ਸਿਸਟਮ’ ਸਥਾਪਤ ਕੀਤਾ ਗਿਆ ਹੈ।
ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਸਿੰਗਲ ਵਿੰਡੋ ਸਿਸਟਮ ਜ਼ਿਲ੍ਹਾ ਮੈਜਿਸਟਰੇਟ ਦੇ ਦਫ਼ਤਰ (ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੀ ਜ਼ਮੀਨੀ ਮੰਜ਼ਿਲ ’ਤੇ ਕਮਰਾ ਨੰਬਰ 22) ਵਿਖੇ ਸਥਾਪਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਦੀ ਸੁਵਿਧਾ ਲਈ ਸਬ ਰਜਿਸਟਰਾਰ ਜਲੰਧਰ-2 ਗੁਰਪ੍ਰੀਤ ਸਿੰਘ ਨੂੰ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਵੀਡੀਓ ਵੈਨਾਂ ਚਲਾਉਣ ਅਤੇ ਨਾਨ ਕਮਰਸ਼ੀਅਲ ਏਅਰਪੋਰਟਸ/ਹੈਲੀਪੈਡਾਂ ਦੀ ਵਰਤੋਂ ਦੀ ਮਨਜ਼ੂਰੀ ਲਈ ਜ਼ਿਲ੍ਹਾ ਪੱਧਰ ’ਤੇ ਸਿੰਗਲ ਵਿੰਡੋ ਸਿਸਟਮ ਲਈ ਨੋਡਲ ਅਫ਼ਸਰ ਲਗਾਇਆ ਗਿਆ ਹੈ। ਇਸੇ ਤਰ੍ਹਾਂ ਸੁਪਰਡੰਟ ਗਰੇਡ-2 ਮਹੇਸ਼ ਕੁਮਾਰ, ਸੀਨੀਅਰ ਸਹਾਇਕ ਰਾਕੇਸ਼ ਸ਼ਰਮਾ, ਕਲਰਕ ਰਜਿੰਦਰ ਸਿੰਘ ਅਤੇ ਸੋਨੂੰ ਨੂੰ ਬਤੌਰ ਸਹਾਇਕ ਨੋਡਲ ਅਫ਼ਸਰ ਲਗਾਇਆ ਗਿਆ ਹੈ।
ਸਾਰੰਗਲ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਜਲੰਧਰ ਲੋਕ ਸਭਾ ਹਲਕਾ ਵਿੱਚ ਪੈਂਦੇ ਸਾਰੇ 09 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ’ਚ ਵੀ ਚੋਣਾਂ ਦੌਰਾਨ ਵਿਧਾਨ ਸਭਾ ਹਲਕਿਆਂ ਵਿੱਚ ਵੀ ਨਾਨ ਕਮਰਸ਼ੀਅਲ ਏਅਰਪੋਰਟਸ/ ਹੈਲੀਪੈਡਾਂ, ਜਨਤਕ ਮੀਟਿੰਗਾਂ, ਰੈਲੀਆਂ, ਲਾਊਡ ਸਪੀਕਰ,ਵਾਹਨਾਂ ਅਤੇ ਵੀਡੀਓ ਵੈਨਾਂ ਦੀ ਵਰਤੋਂ ਆਦਿ ਦੀ ਪ੍ਰਵਾਨਗੀ ਪ੍ਰਦਾਨ ਕਰਨ ਲਈ ‘ਸਿੰਗਲ ਵਿੰਡੋ ਸਿਸਟਮ’ ਸਥਾਪਤ ਕਰ ਦਿੱਤੇ ਗਏ ਹਨ।







































