ਚੰਡੀਗੜ੍ਹ, 3 ਦਸੰਬਰ | ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਅੱਜ 8ਵਾਂ ਦਿਨ ਹੈ ਅਤੇ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਹੈ। ਇਸ ਦੌਰਾਨ ਡੱਲੇਵਾਲ ਦਾ ਪਰਿਵਾਰ ਉਸ ਨੂੰ ਲੈ ਕੇ ਚਿੰਤਤ ਹੈ। ਦੇਰ ਰਾਤ ਉਸ ਦੀ ਭੈਣ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਖਨੌਰੀ ਸਰਹੱਦ ਪਹੁੰਚੀ।

ਜਿੱਥੇ ਉਨ੍ਹਾਂ ਡੱਲੇਵਾਲ ਨੂੰ ਜੱਫੀ ਪਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ। ਇਸ ਦੌਰਾਨ ਦੋਵੇਂ ਭਾਵੁਕ ਹੋ ਗਏ ਅਤੇ ਉਨ੍ਹਾਂ ਦੀਆਂ ਅੱਖਾਂ ਨਮ ਹੋ ਗਈਆਂ। ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਇੱਕ ਵਾਰ ਡੱਲੇਵਾਲ ਨੂੰ ਕਰੀਬ 96 ਘੰਟੇ ਆਪਣੀ ਹਿਰਾਸਤ ਵਿਚ ਰੱਖਿਆ ਹੋਇਆ ਹੈ। ਅਜਿਹੇ ‘ਚ ਕਿਸਾਨ ਚੌਕਸ ਹਨ। ਕਿਸਾਨ ਖੁਦ ਡੱਲੇਵਾਲ ਦੀ ਸੁਰੱਖਿਆ ਸੰਭਾਲ ਰਹੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)