ਕੋਰੋਨਾ ਦੇ 8 ਹੋਰ ਮਾਮਲੇ ਆਏ ਸਾਹਮਣੇ, 1 ਕਪੂਰਥਲਾ ਤੇ 1 ਗੁਰਦਾਸਪੁਰ ਦਾ ਕੇਸ, ਜਲੰਧਰ ‘ਚ ਮਰੀਜ਼ ਹੋਏ 173

1
6049

ਜਲੰਧਰ. ਪੰਜਾਬ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਅੱਜ ਜਲੰਧਰ ਵਿਚ ਕੋਰੋਨਾ ਦੇ 8 ਹੋਰ ਨਵੇਂ ਮਰੀਜ਼ ਸਾਹਮਣੇ ਆਏ ਹਨ। ਐਤਵਾਰ ਨੂੰ ਸ਼ਹਿਰ ਵਿੱਚ 6 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਇਆ ਸੀ। ਇਸ ਤੋਂ ਇਲਾਵਾ ਜੋ 2 ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਵਿਚੋਂ 1 ਗੁਰਦਾਸਪੁਰ ਦਾ ਤੇ 1 ਕਪੂਰਥਲਾ ਦਾ ਹੈ।

ਅਜ ਸਾਹਮਣੇ ਆਏ ਸਾਰੇ ਕੇਸਾਂ ਵਿਚ ਕਿਡਨੀ ਹਸਪਤਾਲ ਦੇ ਸਟਾਫ ਮੈਂਬਰ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਦੋ ਦਾਨਿਸ਼ਮੰਦਾ ਦੇ ਰਹਿਣ ਵਾਲੇ ਹਨ। ਇਸ ਤੋਂ ਇਲਾਵਾ ਦੋ ਹੋਰ ਵਿਅਕਤੀਆਂ ਦਾ ਵੀ ਕੋਰੋਨਾ ਹੈ, ਪਰ ਉਹ ਕਪੂਰਥਲਾ ਅਤੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। ਹੁਣ ਸ਼ਹਿਰ ਵਿੱਚ ਮਰੀਜ਼ਾਂ ਦੀ ਗਿਣਤੀ 173 ਹੋ ਗਈ ਹੈ।

ਜਲੰਧਰ ਵਿੱਚ ਅੱਜ 8 ਲੋਕਾਂ ਦੀ ਕੋਰੋਨਾ ਰਿਪੋਰਟ ਸਾਹਮਣੇ ਆਈ ਹੈ। ਇਨ੍ਹਾਂ ਵਿਚੋਂ 6 ਮਰੀਜ਼ ਜਲੰਧਰ ਦੇ ਰਹਿਣ ਵਾਲੇ ਹਨ। ਜਦਕਿ 1 ਮਰੀਜ਼ ਗੁਰਦਾਸਪੁਰ ਦਾ ਹੈ। ਜਾਣਕਾਰੀ ਮੁਤਾਬਿਕ ਗੁਰਦਾਸਪੁਰ ਦੇ ਮਰੀਜ਼ ਦਾ ਇਲਾਜ਼ ਕਿਡਨੀ ਹਸਪਤਾਲ ਵਿੱਚ ਚਲ ਰਿਹਾ ਸੀ। ਇਸਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਪਰ ਇਸਦੀ ਗਿਣਤੀ ਗੁਰਦਾਸਪੁਰ ਦੇ ਪਾਜ਼ੀਟਿਵ ਮਰੀਜ਼ਾਂ ਵਿੱਚ ਹੋਵੇਗੀ।

ਇਸੇ ਤਰ੍ਹਾਂ ਕਿਡਨੀ ਹਸਪਤਾਲ ਦੇ ਡਾਕਟਰ ਦੀ ਰਿਪੋਰਟ ਵੀ ਪਾਜ਼ੀਟਿਵ ਮਿਲੀ ਹੈ। ਜੋ ਕਪੂਰਥਲਾ ਦਾ ਰਹਿਣ ਵਾਲਾ ਹੈ।

ਘਰ ਵਿੱਚ ਰਹੋ, ਸੇਫ ਰਹੋ

ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

1 COMMENT

  1. ghar bich rahi ka ki karanga .pahla captain nu samjayo baharo bandiya nu bulaun toh pahla safty da intjam kara ta apniya jaba kat bhara.loka da nahi ta badagarak ho jayu

Comments are closed.