ਜਲੰਧਰ ‘ਚ 6 ਹੋਰ ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ, 5 ਦਾਦਾ ਕਲੋਨੀ ਦੇ ਕੇਸ

0
1223

ਜਲੰਧਰ. ਪੰਜਾਬ ਵਿੱਚ ਲੌਕਡਾਊਨ-04 ਵਿੱਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਚਾਹੇ ਵੱਡੀ ਗਿਣਤੀ ਵਿੱਚ ਸਰਕਾਰ ਵਲੋਂ ਮਰੀਜਾਂ ਦੇ ਠੀਕ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਦਾ ਸਿਲਸਿਲਾ ਵੀ ਨਹੀਂ ਰੁਕ ਰਿਹਾ।

ਅੱਜ ਜਲੰਧਰ ਵਿੱਚ ਕੋਰੋਨਾ ਦੇ 6 ਹੋਰ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ 6 ਲੋਕਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ, ਉਨ੍ਹਾਂ ਵਿਚੋਂ 5 ਦਾਦਾ ਕਲੋਨੀ ਨਾਲ ਸਬੰਧਤ ਹਨ, ਜੋ ਵਰੂਨ ਨਿਵਾਸੀ ਦਾਦਾ ਕਲੋਨੀ ਦੇ ਸੰਪਰਕ ਦੱਸੇ ਜਾ ਰਹੇ ਹਨ। ਜਿਨ੍ਹਾਂ ਵਿਚੋਂ ਇਕ 8 ਅਤੇ ਇਕ 10 ਸਾਲਾਂ ਦਾ ਬੱਚਾ ਹੈ। ਨਾਲ ਹੀ, ਇੱਕ 55, ਇੱਕ 32 ਸਾਲਾ ਆਦਮੀ ਅਤੇ 25 ਸਾਲ ਦੀ ਇੱਕ ਔਰਤ ਪਾਜੀਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਗੁਰੂ ਅਮਰਦਾਸ ਨਗਰ ਵਿਖੇ ਵੇਰਕਾ ਮਿਲਕ ਪਲਾਂਟ ਨੇੜੇ ਇਕ 56 ਸਾਲਾ ਵਿਅਕਤੀ ਪਾਜੀਟਿਵ ਆਇਆ ਹੈ।

ਹੁਣ ਸ਼ਹਿਰ ਵਿੱਚ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 228 ਹੋ ਗਈ ਹੈ।

ਮਾਸਕ ਪਹਿਨਣਾ ਤੇ ਸੋਸ਼ਲ ਡਿਸਟੈਂਸ ਨੂੰ ਜੀਵਨ ਦਾ ਹਿੱਸਾ ਬਣਾਓ

ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਲੋਕਾਂ ਨੂੰ ਅਪੀਲ ਹੈ ਕਿ ਪ੍ਰਸ਼ਾਸਨ ਵਲੋਂ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਜ਼ਰੂਰ ਕਰੋ। ਮਾਸਕ ਪਹਿਨਣਾ ਤੇ ਸੋਸ਼ਲ ਡਿਸਟੈਂਸ ਦੀ ਪਾਲਣਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਓ।