ਕਪੂਰਥਲਾ : ਡਿਊਟੀ ‘ਤੇ ਤਾਇਨਾਤ ASI ਦੀ ਛੇ ਨੌਜਵਾਨਾਂ ਨੇ ਕੀਤੀ ਕੁੱਟਮਾਰ, ਪੁਲਿਸ ਵੱਲੋਂ ਮਾਮਲਾ ਦਰਜ

0
2560

ਫਗਵਾੜਾ, 3 ਜਨਵਰੀ| ਫਗਵਾੜਾ-ਜਲੰਧਰ ਨੈਸ਼ਨਲ ਹਾਈਵੇਅ ਨੰਬਰ 1 ‘ਤੇ ਈਸਟਵੁੱਡ ‘ਚ ਉਸ ਵੇਲੇ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇਕ ਕਾਰ ‘ਚ ਸਵਾਰ 6 ਨੌਜਵਾਨਾਂ ਨੇ ਥਾਣਾ ਸਦਰ ‘ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਅਤੇ ਡਿਊਟੀ ‘ਤੇ ਤਾਇਨਾਤ ਈਸਟਵੁੱਡ ‘ਤੇ ਹਮਲਾ ਕਰ ਦਿੱਤਾ। ਸੁਖਦੇਵ ਸਿੰਘ ਦੀ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ ਗਿਆ। ਜ਼ਖਮੀ ਏ.ਐੱਸ.ਆਈ ਸੁਖਦੇਵ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

ਜ਼ਖਮੀ ਏ.ਐੱਸ.ਆਈ  ਸੁਖਦੇਵ ਸਿੰਘ ਦੀ ਸ਼ਿਕਾਇਤ ‘ਤੇ ਹਮਲਾਵਰ ਨੌਜਵਾਨ ਪਲਵਿੰਦਰ ਸਿੰਘ ਵਾਸੀ ਪਰਾਗਪੁਰ, ਜਲੰਧਰ, ਦਮਨ ਅਤੇ ਉਸ ਦੇ ਨਾਲ ਮੌਕੇ ‘ਤੇ ਮੌਜੂਦ 4 ਹੋਰ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਥਾਣਾ ਸਦਰ ਫਗਵਾੜਾ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਪਲਵਿੰਦਰ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।

ਪੀੜਤ ਏ.ਐਸ.ਆਈ ਸੁਖਦੇਵ ਸਿੰਘ ਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਹੈ ਕਿ ਉਹ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਈਸਟਵੁੱਡ ‘ਚ ਜਨਤਕ ਸੁਰੱਖਿਆ ਲਈ ਡਿਊਟੀ ‘ਤੇ ਸੀ ਤਾਂ ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਮੌਕੇ ‘ਤੇ ਹਮਲਾ ਕਰਨ ਵਾਲੇ ਨੌਜਵਾਨਾਂ ਨਾਲ ਕਥਿਤ ਤੌਰ ‘ਤੇ ਤਕਰਾਰ ਹੋ ਗਈ ਅਤੇ ਮੁਲਜ਼ਮ ਨੇ ਕਾਰ ‘ਚੋਂ ਕਥਿਤ ਤੌਰ ‘ਤੇ ਤੇਜ਼ਧਾਰ ਹਥਿਆਰ ਵਰਗੀ ਚੀਜ਼ ਕੱਢ ਕੇ ਲੋਕਾਂ ਦੀ ਹਾਜ਼ਰੀ ‘ਚ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।