ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿਆ ਦਾ ਛੇਵਾਂ ਸ਼ੂਟਰ ਵੀ ਗ੍ਰਿਫਤਾਰ

0
1736

ਫਰੀਦਕੋਟ | ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਸ਼ਾਮਲ ਸ਼ੂਟਰ ਰਮਜ਼ਾਨ ਖਾਨ ਉਰਫ ਰਾਜਨ ਹੁੱਡਾ ਦਾ ਪੁਲਿਸ ਰਿਮਾਂਡ ਖਤਮ ਹੋਣ ‘ਤੇ ਅੱਜ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੁਲਿਸ ਸੁਰੱਖਿਆ ਹੇਠ ਪੇਸ਼ ਕੀਤਾ ਗਿਆ । ਇਸ ‘ਤੇ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਨੇ 5 ਦਿਨ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਅਤੇ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਰਮਜ਼ਾਨ ਨੂੰ 20 ਦਸੰਬਰ ਤੱਕ ਜੁਡੀਸ਼ੀਅਲ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾਇਆ।

ਜਾਣਕਾਰੀ ਅਨੁਸਾਰ ਹੁੱਡਾ ਨੂੰ ਰਾਜਸਥਾਨ ਦੇ ਸ਼ਹਿਰ ਜੈਪੁਰ ਤੋਂ ਗ੍ਰਿਫਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਇਹ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿਆਂ ਦਾ ਛੇਵਾਂ ਸ਼ੂਟਰ ਹੈ, ਜਿਸ ਨੇ ਘਟਨਾ ਨੂੰ ਅੰਜਾਮ ਦਿੱਤਾ ਸੀ । ਇਸ ਮਾਮਲੇ ‘ਚ ਹੁਣ ਸਾਰੇ ਸ਼ੂਟਰ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।