ਮੋਗਾ | ਸੋਮਵਾਰ ਸਵੇਰੇ ਖਾਲਿਸਤਾਨ ਸਮਰਥਕਾਂ ਨੇ ਐੱਸ.ਡੀ.ਐੱਮ ਦਫਤਰ ਦੀਆਂ ਕੰਧਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ। ਕੁਝ ਦੇਰ ਬਾਅਦ ਹੀ ਵਿਦੇਸ਼ ‘ਚ ਬੈਠੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਪੰਨੂੰ ਨੇ ਵੀਡੀਓ ਜਾਰੀ ਕਰਕੇ ਜਾਣਕਾਰੀ ਦਿੱਤੀ। ਪੰਨੂ ਨੇ ਕਿਹਾ ਕਿ ਖਾਲਿਸਤਾਨੀ ਸਮਰਥਕਾਂ ਨੇ SDM ਦਫ਼ਤਰ ਬਾਘਾਪੁਰਾਣਾ ਅਤੇ ਪੋਲੀਟੈਕਨਿਕ ਕਾਲਜ ਰੋਡੇ ਦੀਆਂ ਕੰਧਾਂ ’ਤੇ ਨਾਅਰੇ ਲਿਖੇ ਹਨ।
ਇਸ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਹਰਕਤ ‘ਚ ਆਇਆ। ਸਭ ਤੋਂ ਪਹਿਲਾਂ ਸਵੇਰੇ ਲੋਕਾਂ ਦੇ ਐੱਸ.ਡੀ.ਐੱਮ. ਦਫਤਰ ਪਹੁੰਚਣ ਤੋਂ ਪਹਿਲਾਂ ਹੀ ਪ੍ਰਸ਼ਾਸਨ ਨੇ ਉਨ੍ਹਾਂ ‘ਤੇ ਪੇਂਟ ਕਰਕੇ ਨਾਅਰੇਬਾਜ਼ੀ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ। ਇਹ ਪਹਿਲੀ ਵਾਰ ਨਹੀਂ ਹੈ ਕਿ ਮੋਗਾ ਵਿਚ ਖਾਲਿਸਤਾਨ ਦੇ ਸਲੋਗਨ ਲਿਖੇ ਗਏ ਹਨ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਇਸ ਪੂਰੇ ਘਟਨਾਕ੍ਰਮ ਨੂੰ ਲੈ ਕੇ ਬਹੁਤ ਚਿੰਤਤ ਹੈ।