ਬਠਿੰਡਾ ‘ਚ ਮੁੜ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਜ਼ਿੰਦਾਬਾਦ, ਪਾਕਿਸਤਾਨ ਜ਼ਿੰਦਾਬਾਦ, ਹਿੰਦੁਸਤਾਨ ਮੁਰਦਾਬਾਦ ਦੇ ਨਾਆਰੇ

0
404

ਬਠਿੰਡਾ| ਸ਼ਹਿਰ ਵਿਚ ਇਕ ਵਾਰ ਮੁੜ ਖਾਲਿਸਤਾਨੀ ਸੋਚ ਅਣਪਛਾਤੇ ਲੋਕਾਂ ਵੱਲੋਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀਆਂ ਕੰਧਾਂ ‘ਤੇ ਖਾਲਿਸਤਾਨ ਜ਼ਿੰਦਾਬਾਦ, ਪਾਕਿਸਤਾਨ ਜ਼ਿੰਦਾਬਾਦ, ਹਿੰਦੁਸਤਾਨ ਮੁਰਦਾਬਾਦ ਦੇ ਨਾਆਰੇ ਲਿਖੇ ਗਏ ਹਨ। ਇਹ ਨਾਅਰੇ ਕਿਸ ਨੇ ਲਿਖੇ ਹਨ? ਇਸ ਬਾਰੇ ਪੁਲਿਸ ਕੁੱਝ ਵੀ ਪਤਾ ਨਹੀਂ ਲਗਾ ਸਕੀ ਹੈ। ਇਸ ਤੋਂ ਪਹਿਲਾਂ ਵੀ ਬਠਿੰਡਾ ਵਿੱਚ ਬੀਤੇ ਦਿਨਾਂ ਦੌਰਾਨ ਵਣ ਵਿਭਾਗ ਦੇ ਦਫਤਰ ਦੀ ਕੰਧ ‘ਤੇ ਖਾਲਿਸਤਾਨ ਦੇ ਨਾਅਰੇ ਲਿਖੇ ਮਿਲੇ ਸਨ, ਜਿਸ ਮਾਮਲੇ ਵਿੱਚ ਵੀ ਪੁਲਿਸ ਦੇ ਹੱਥ ਖਾਲੀ ਹਨ।

ਨਾਅਰੇ ਲਿਖਣ ਦੇ ਸਬੰਧ ਵਿੱਚ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪਨੂੰ ਨੇ ਇੱਕ ਵੀਡੀਓ ਵੀ ਜਾਰੀ ਕੀਤੀ ਹੈ। ਪਨੂੰ ਨੇ ਜਾਰੀ ਵੀਡੀਓ ਵਿੱਚ ਕਿਹਾ ਹੈ ਕਿ ਦੇਸ਼ ਨੂੰ ਵੋਟਾਂ ਨਾਲ ਆਜ਼ਾਦੀ ਮਿਲੇਗੀ, ਬੰਬ ਨਾਲ ਨਹੀਂ। ਜ਼ਿਕਰਯੋਗ ਹੈ ਕਿ ਇਹ ਇਕੱਲੀ ਬਠਿੰਡਾ ਵਿੱਚ ਘਟਨਾ ਨਹੀਂ ਵਾਪਰੀ ਹੈ। ਇਸ ਤੋਂ ਪਹਿਲਾਂ ਸੰਗਰੂਰ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।