25 ਕਰੋੜ ਦੀ ਹੈਰੋਇਨ ਸਣੇ ਤਸਕਰ ਗ੍ਰਿਫਤਾਰ, ਪਾਕਿਸਤਾਨ ਨਾਲ ਜੁੜੇ ਤਾਰ

0
2360

ਤਰਨਤਾਰਨ, 15 ਜਨਵਰੀ | ਪੁਲਿਸ ਨੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਤਰਨਤਾਰਨ ਜ਼ਿਲਾ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 5 ਕਿਲੋ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਸ਼ਪਾਲ ਸਿੰਘ ਵਾਸੀ ਪਿੰਡ ਭਾਈ ਲੱਡੂ ਸਿੰਘ, ਜ਼ਿਲਾ ਤਰਨਤਾਰਨ ਵਜੋਂ ਹੋਈ ਹੈ।

ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 25 ਕਰੋੜ ਰੁਪਏ ਦੱਸੀ ਗਈ ਹੈ। ਫੜੇ ਗਏ ਸਮੱਗਲਰ ਦੇ ਗੁਆਂਢੀ ਦੇਸ਼ ਪਾਕਿਸਤਾਨ ਸਥਿਤ ਸਮੱਗਲਰਾਂ ਨਾਲ ਸਬੰਧ ਸਨ ਅਤੇ ਉਹ ਡਰੋਨ ਦੀ ਮਦਦ ਨਾਲ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਲਿਆਉਂਦਾ ਸੀ। ਸਮੱਗਲਰ ਨੇ ਜ਼ਬਤ ਕੀਤੀ ਹੈਰੋਇਨ ਦੀ ਖੇਪ ਵੱਖ-ਵੱਖ ਜ਼ਿਲ੍ਹਿਆਂ ਵਿਚ ਸਪਲਾਈ ਕਰਨੀ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)