ਪੰਜਾਬ ਪੁਲਿਸ ਦੇ ASI ਦਾ ਬੇਟਾ ਚੋਰੀ ਦੇ 4 ਮੋਟਰਸਾਈਕਲਾਂ ਸਣੇ ਗ੍ਰਿਫਤਾਰ

0
2543

ਗੁਰਦਾਸਪੁਰ (ਜਸਵਿੰਦਰ ਬੇਦੀ) | ਪੁਲਿਸ ਮੁਲਾਜ਼ਮਾਂ ਨੇ ਆਪਣੇ ਹੀ ਇਕ ਅਸਿਸਟੈਂਟ ਸਬ ਇੰਸਪੈਕਟਰ ਦੇ ਬੇਟੇ ਨੂੰ ਚੋਰੀ ਦੇ 4 ਮੋਟਰਸਾਈਕਲਾਂ ਸਮੇਤ ਅਰੈਸਟ ਕੀਤਾ ਹੈ।

ਡੀਐੱਸਪੀ ਹਰਗੋਬਿੰਦਪੁਰ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬਟਾਲਾ ਦੇ ਪਿੰਡ ਭਗਤੂਪੁਰ ਦੇ ਰਹਿਣ ਰਣਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਤੋਂ ਚੋਰੀ ਦੇ 4 ਮੋਟਰਸਾਈਕਲ ਬਰਾਮਦ ਹੋਏ ਹਨ। ਰਣਜੀਤ ਦੇ ਪਿਤਾ ਸਤਨਾਮ ਸਿੰਘ ਪੰਜਾਬ ਪੁਲਿਸ ਵਿੱਚ ਹੀ ਏਐੱਸਆਈ ਅਹੁਦੇ ‘ਤੇ ਤਾਇਨਾਤ ਹਨ।

ਡੀਐੱਸਪੀ ਨੇ ਦੱਸਿਆ ਕਿ ਆਰੋਪੀ ਚੋਰੀ ਦੇ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਪੁਲਿਸ ਨੇ ਉਸ ਨੂੰ ਰੋਕਿਆ ਤਾਂ ਆਰੋਪੀ ਨੇ ਮੋਟਰਸਾਈਕਲ ਭਜਾ ਲਿਆ ਤੇ ਕੋਠੇ ‘ਤੇ ਚੜ੍ਹ ਕੇ ਛਾਲ ਮਾਰ ਦਿੱਤੀ।

ਪੁੱਛਗਿਛ ਦੌਰਾਨ ਉਸ ਤੋਂ 4 ਹੋਰ ਮੋਟਰਸਾਈਕਲ ਬਰਾਮਦ ਹੋਏ। ਉਕਤ ਆਰੋਪੀ ਵਿਰੁੱਧ‌ ਪਹਿਲਾਂ ਵੀ ਕਈ ਮਾਮਲੇ ਦਰਜ ਹਨ।