ਪੁੱਤ ਬਣਿਆ ਕਪੁੱਤ : ਮਾਂ-ਪਿਉ ਨੂੰ ਬੁਰੀ ਤਰ੍ਹਾਂ ਕੁੱਟ ਕੇ ਕੱਢਿਆ ਘਰੋਂ ਬਾਹਰ, ਸਿਵਲ ਹਸਪਤਾਲ ਮੋਗਾ ‘ਚ ਜ਼ੇਰੇ ਇਲਾਜ

0
3096

ਮੋਗਾ (ਤਨਮਯ) | ਸਿਵਲ ਹਸਪਤਾਲ ਮੋਗਾ ‘ਚ ਜ਼ੇਰੇ ਇਲਾਜ ਬਜ਼ੁਰਗ ਮਾਂ-ਬਾਪ ਨੇ ਕਿਹਾ ਕਿ ਜਿਸ ਤਰ੍ਹਾਂ ਸਾਡੇ ਇਕਲੌਤੇ ਪੁੱਤ ਨੇ ਸਾਨੂੰ ਬੁਰੀ ਤਰ੍ਹਾਂ ਕੁੱਟਿਆ ਹੈ। ਉਹ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਉਨ੍ਹਾਂ ਦੇ ਪੁੱਤਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ।

ਮਾਤਾ ਹਰਵਿੰਦਰ ਕੌਰ ਨੇ ਦੱਸਿਆ ਕਿ ਪਿਛਲੇ ਤਿੰਨ ਸਾਲ ਤੋਂ ਉਹ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ, ਪਹਿਲਾਂ ਵੀ ਉਨ੍ਹਾਂ ਨੂੰ ਕੁੱਟ ਕੇ ਘਰੋਂ ਕੱਢ ਦਿੱਤਾ ਸੀ ਅਤੇ ਉਹ ਆਪਣੀਆਂ ਧੀਆਂ ਦੇ ਘਰ ਰਹੇ, ਜਦੋਂ ਉਹ ਦੋ ਦਿਨ ਪਹਿਲਾਂ ਆਪਣੇ ਘਰ ਪਿੰਡ ਢੁੱਡੀਕੇ ਆਏ ਤਾਂ ਉਨ੍ਹਾਂ ਦੇ ਪੁੱਤਰ ਅਤੇ ਨੂੰਹ ਨੇ ਮੈਨੂੰ ਅਤੇ ਮੇਰੇ ਪਤੀ ਨੂੰ ਬੁਰੀ ਤਰ੍ਹਾਂ ਕੁੱਟਿਆ। ਮੇਰੇ ਪਤੀ ਦੀ ਬਾਂਹ ਤੋੜ ਦਿੱਤੀ ਅਤੇ ਲੱਤਾਂ ‘ਤੇ ਵੀ ਕਾਫੀ ਸੱਟਾਂ ਲੱਗੀਆਂ ਅਤੇ ਮੇਰੇ ਗੋਡੇ ਤੋੜ ਦਿੱਤੇ।

ਬਜ਼ੁਰਗ ਜੋੜੇ ਦੀ ਸਿਵਲ ਹਸਪਤਾਲ ‘ਚੋਂ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਮਾਜ ਸੇਵੀ ਅਤੇ ਪਿੰਡ ਸਲ੍ਹੀਣਾ ਦੀ ਸਰਪੰਚ ਮਨਿੰਦਰ ਕੌਰ ਇਥੇ ਪੁੱਜੇ ਤੇ ਉਨ੍ਹਾਂ ਬਜ਼ੁਰਗ ਜੋੜੇ ਨੂੰ ਜਿੱਥੇ ਖਾਣ-ਪੀਣ ਦਾ ਸਾਮਾਨ ਮੁਹੱਈਆ ਕੀਤਾ, ਉਥੇ ਉਨ੍ਹਾਂ ਵਿਸ਼ਵਾਸ ਵੀ ਦਿਵਾਇਆ ਕਿ ਕਿਸੇ ਵੀ ਤਰ੍ਹਾਂ ਦੀ ਉਨ੍ਹਾਂ ਨੂੰ ਮਦਦ ਹੋਵੇ ਤਾਂ ਉਹ ਕਰਨ ਲਈ ਤਿਆਰ ਹਨ।

ਸਰਪੰਚ ਨੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਪੀਲ ਕੀਤੀ ਕਿ ਉਹ ਇਸ ਬਜ਼ੁਰਗ ਜੋੜੇ ਦੀ ਮਦਦ ਕਰਨ ਅਤੇ ਇਸ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨ।

ਏਐੱਸਆਈ ਫੈਲੀ ਸਿੰਘ ਨੇ ਦੱਸਿਆ ਕਿ ਆਰੋਪੀ ਨੂੰਹ-ਪੁੱਤ ਫਰਾਰ ਹਨ, ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਕੇ ਮਾਮਲੇ ਨੂੰ ਗੰਭੀਰਤਾ ਨਾਲ ਸੁਲਝਾਇਆ ਜਾਵੇਗਾ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com) 

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)