ਧੋਖੇ ਨਾਲ ਜ਼ਮੀਨ ਆਪਣੇ ਨਾਂ ਕਰਵਾ ਕੇ ਪੁੱਤਰਾਂ ਨੇ ਮਾਂ ਨੂੰ ਘਰੋ ਕੱਢਿਆ, ਵੀਡੀਓ ਵਾਇਰਲ

0
2001

ਗੁਰਦਾਸਪੁਰ (ਜਸਵਿੰਦਰ ਬੇਦੀ) | ਕਲਯੁੱਗ ਵਿੱਚ ਜ਼ਮੀਨਾਂ ਪਿੱਛੇ ਲੋਕ ਆਪਣੀ ਮਾਂ ਨੂੰ ਵੀ ਘਰੋਂ ਕੱਢਣ ਵਿੱਚ ਸ਼ਰਮ ਮਹਿਸੂਸ ਨਹੀਂ ਕਰਦੇ। ਅਜਿਹਾ ਹੀ ਇੱਕ ਮਾਮਲਾ ਕਾਦੀਆਂ ਦੇ ਪਿੰਡ ਨਾਥਪੁਰਾ ਵਿੱਚ ਸਾਹਮਣੇ ਆਇਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਜੁਰਗ ਮਾਤਾ ਨੇ ਦੱਸਿਆ ਕਿ ਉਸ ਦੇ ਚਾਰ ਬੱਚੇ ਹਨ। ਦੋ ਪੁੱਤਰ ਅਤੇ ਦੋ ਧੀਆਂ ਹਨ। ਘਰਵਾਲੇ ਦੀ ਇਕ ਸਾਲ ਪਹਿਲਾਂ ਮੌਤ ਹੋ ਗਈ ਸੀ। ਹੁਣ ਪੁੱਤਰਾਂ ਨੇ ਧੋਖੇ ਨਾਲ ਜ਼ਮੀਨ ਆਪਣੇ ਨਾਂ ਕਰਵਾ ਲਈ। ਜਦੋਂ ਮੈਂ ਖਰਚਾ ਮੰਗਿਆ ਤਾਂ ਮੈਨੂੰ ਧੱਕੇ ਮਾਰ ਕੇ ਘਰੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਦੁਖੀ ਹੋ ਕੇ ਮੈਂ ਆਪਣੀ ਵੀਡੀਓ ਸੋਸ਼ਲ ਮੀਡੀਆ ਉੱਤੇ ਪਾਈ। ਮੈਂ ਪੁਲਿਸ ਤੋਂ ਇਨਸਾਫ ਚਾਹੁੰਦੀ ਹਾਂ।

ਇਸ ਬਾਰੇ ਬਜੁਰਗ ਦੇ ਬੇਟੇ ਮਨਿੰਦਰ ਸਿੰਘ ਨੂੰ ਜਦੋਂ ਸਵਾਲ ਪੁੱਛੇ ਤਾਂ ਉਸ ਨੇ ਟਾਲ-ਮਟੋਲ ਸ਼ੁਰੂ ਕਰਕੇ ਮਾਂ ਉੱਪਰ ਹੀ ਇਲਜਾਮ ਲਾਉਣੇ ਸ਼ੁਰੂ ਕਰ ਦਿੱਤੇ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)