ਮੋਗਾ | ਬਾਲੀਵੁਡ ਸਟਾਰ ਤੇ ਕੋਰੋਨਾ ਕਾਲ ਦੌਰਾਨ ਲੋਕਾਂ ਦੀ ਮੂਹਰੇ ਰਹਿ ਕੇ ਮਦਦ ਕਰਨ ਵਾਲੇ ਸੋਨੂੰ ਸੂਦ ਨੇ ਆਪਣੀ ਭੈਣ ਮਾਲਵਿਕਾ ਸੂਦ ਦੇ ਮੋਗਾ ਸੀਟ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸਿਹਤ ਸੰਬੰਧੀ ਬਹੁਤ ਚਿੰਤਤ ਹਨ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਾ ਚਾਹੁੰਦੇ ਹਨ।
ਉਨ੍ਹਾਂ ਐਲਾਨ ਕੀਤਾ ਕਿ ਉਹ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਡੇਂਗੂ ਪੀੜਤਾਂ ਨੂੰ 5-5 ਹਜ਼ਾਰ ਰੁਪਏ ਦੇਣਗੇ।
ਸੋਨੂੰ ਨੇ ਕਿਡਨੀ ਦੇ ਮਰੀਜ਼ਾਂ ਲਈ ਦੁੱਖ ਜਤਾਉਂਦਿਆਂ ਉਨ੍ਹਾਂ ਦਾ ਫ੍ਰੀ ਡਾਇਲਸਿਸ ਕਰਵਾਉਣ ਦਾ ਵੀ ਐਲਾਨ ਕੀਤਾ।
ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹੋਣਹਾਰ ਬੱਚਿਆਂ ਨੂੰ ਵੀ ਹਮੇਸ਼ਾ ਵਿੱਤੀ ਮਦਦ ਦਿੰਦੇ ਰਹਿਣਗੇ ਤਾਂ ਜੋ ਪੈਸਿਆਂ ਕਾਰਨ ਕੋਈ ਬੱਚਾ ਪੜ੍ਹਾਈ ਤੋਂ ਵਾਂਝਾ ਨਾ ਰਹਿ ਜਾਵੇ।
ਵੇਖੋ ਵੀਡੀਓ–
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ







































