ਸਪੀਕਰ ਕੁਲਤਾਰ ਸੰਧਵਾਂ ਨੇ ਡਾ. ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਪ੍ਰਗਟਾਇਆ ਦੁੱਖ

0
322

ਚੰਡੀਗੜ੍ਹ | ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ. ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਥੋਂ ਜਾਰੀ ਬਿਆਨ ਵਿਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਡਾ. ਅਮਰ ਸਿੰਘ ਆਜ਼ਾਦ ਜੋ ਕਿ ਐਮ.ਡੀ. ਪੀਡੀਆਟ੍ਰਿਕਸ ਤੇ ਕਮਿਊਨਿਟੀ ਮੈਡੀਸਨ ਡਿਗਰੀ ਹਾਸਲ ਉੱਘੇ ਸਿਹਤ ਮਾਹਿਰ ਸਨ। ਉਹ ਦੇਸ਼ ਦੀ ਪੁਰਾਤਨ ਇਲਾਜ ਪੱਧਤੀ, ਯੂਨਾਨੀ, ਆਯੁਰਵੈਦਿਕ ਤੇ ਹੋਮਿਓਪੈਥੀ ਦੇ ਮਾਹਰ ਸਨ।

hiims team

ਉਨ੍ਹਾਂ ਦੱਸਿਆ ਕਿ ਡਾ. ਅਮਰ ਸਿੰਘ ਆਜ਼ਾਦ ਨੇ ਮੂਲ ਅਨਾਜ ‘ਤੇ ਬਹੁਤ ਕੰਮ ਕੀਤਾ ਅਤੇ ਲੱਖਾਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਕੇ ਭਿਆਨਕ ਬੀਮਾਰੀਆਂ ਤੋਂ ਬਚਾਇਆ ਅਤੇ ਇਲਾਜ ਕੀਤਾ। ਉਨ੍ਹਾਂ ਕਿਹਾ ਕਿ ਡਾ. ਅਮਰ ਸਿੰਘ ਆਜ਼ਾਦ ਦੇ ਵਿਛੋੜੇ ਨਾਲ ਅਸੀਂ ਇਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ