ਚੰਡੀਗੜ੍ਹ l ਪੰਜਾਬ ਸਰਕਾਰ ਦੇ ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਕੰਮ ਕਰਦੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਸਬੰਧੀ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਸਰਕਾਰੀ ਬੁਲਾਰੇ ਅਨੁਸਾਰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ‘ਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇ ਕੋਈ ਹਿਮਾਚਲ ਪ੍ਰਦੇਸ਼ ਵਿੱਚ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ 12 ਨਵੰਬਰ, 2022 (ਦਿਨ ਸ਼ਨੀਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।Ads by Jagran.TV