ਨਵੀਂ ਦਿੱਲੀ। Special NIA ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 10 ਦਿਨਾਂ ਲਈ NIA ਹਿਰਾਸਤ ‘ਚ ਭੇਜ ਦਿੱਤਾ ਹੈ। ਸੁਣਵਾਈ ਦੌਰਾਨ NIA ਦੇ ਵਕੀਲ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 12 ਦਿਨਾਂ ਲਈ ਰਿਮਾਂਡ ਮੰਗਿਆ ਸੀ।

ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਅਦਾਲਤ ਨੇ NIA ਨੂੰ ਪੁੱਛਿਆ ਕਿ ਤੁਹਾਡਾ ਮੂਸੇਵਾਲਾ ਦੇ ਕਤਲ ਨਾਲ ਕੀ ਸਬੰਧ ਹੈ ਤਾਂ ਇਸ ਦੇ ਜਵਾਬ ‘ਚ ਵਕੀਲ ਨੇ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਕੇਸ ਦੇ ਤਾਰ ਵਿਦੇਸ਼ ਨਾਲ ਜੁੜੇ ਹੋਏ ਹਨ। NIA ਦੇ ਵਕੀਲ ਨੇ ਕਿਹਾ ਕਿ ਗੈਂਗਸਟਰਾਂ ਨੂੰ ਪਾਕਿਸਤਾਨ ਤੋਂ ਹਥਿਆਰ ਮਿਲ ਰਹੇ ਹਨ, ਮੂਸੇਵਾਲਾ ਵਰਗੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਇਸ ਮਾਮਲੇ ‘ਚ ਵੱਡੀ ਸਾਜ਼ਿਸ਼ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।

ਇਸ ਮੌਕੇ NIA ਨੇ ਲਾਰੈਂਸ ਬਿਸ਼ਨੋਈ ਨੂੰ ਹਥਕੜੀ ਲਾ ਕੇ ਲਿਆਉਣ ਦੀ ਇਜਾਜ਼ਤ ਮੰਗੀ, ਪਰ ਅਦਾਲਤ ਨੇ ਇਸ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ, ਅਦਾਲਤ ਨੇ ਕਿਹਾ ਕਿ ਇਸ ਮਾਮਲੇ ‘ਚ ਸੁਪਰੀਮ ਕੋਰਟ ਦੇ ਸਖ਼ਤ ਦਿਸ਼ਾ-ਨਿਰਦੇਸ਼ ਹਨ। ਮਾਮਲੇ ਦੀ ਅਗਲੀ ਸੁਣਵਾਈ Special ਐਨਆਈਏ ਅਦਾਲਤ ਵਿੱਚ 3 ਦਸੰਬਰ ਨੂੰ ਹੋਵੇਗੀ।