ਗੁਰਦੁਆਰਾ ਸੋਧ ਬਿੱਲ ਖਿਲਾਫ SGPC ਦਾ ਵਿਸ਼ੇਸ਼ ਇਜਲਾਸ, ਅੱਜ SGPC ਲਵੇਗੀ ਵੱਡਾ ਫੈਸਲਾ!

0
126

ਅੰਮ੍ਰਿਤਸਰ। ਅੱਜ SGPC ਵੱਲੋਂ ਗੁਰਦੁਆਰਾ ਸੋਧ ਬਿੱਲ ਖਿਲਾਫ ਕਰੀਬ 11 ਵਜੇ ਜਰਨਲ ਇਜਲਾਸ ਸੱਦਿਆ ਹੋਵਗੀ। ਇਹ ਬੈਠਕ ਤੇਜਾ ਸਿੰਘ ਸੁਮੰਦਰੀ ਹਾਲ ਵਿੱਚ ਹੋਵੇਗੀ। ਇਸ ਵਿਸ਼ੇਸ਼ ਇਜਲਾਸ ਵਿੱਚ ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ (SGPC) ਅੱਜ ਕੋਈ ਵੱਡਾ ਫੈਸਲਾ ਲੈ ਸਕਦੀ ਹੈ। ਦੱਸ ਦਈਏ ਕਿ ਕੱਲ੍ਹ ਚੰਡੀਗੜ੍ਹ ਵਿੱਚ SGPC ਅਤੇ ਸ਼੍ਰੋਮਣੀ ਅਕਾਲੀ ਦਲ ਦੀ ਬੈਠਕ ਵੀ ਹੋਈ ਸੀ।

ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਤਕਰਾਰ ਜਾਰੀ ਹੈ। ਜ਼ਿਕਰਯੋਗ ਹੈ ਕਿ 20 ਜੂਨ ਨੂੰ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਸਿੱਖ ਗੁਰਦੁਆਰਾ ਸੋਧ ਬਿੱਲ 1925 ਨੂੰ ਮਨਜ਼ੂਰੀ ਦਿੱਤੀ ਸੀ। ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੜਾ ਵਿਰੋਧ ਕੀਤਾ ਸੀ।

CM ਭਗਵੰਤ ਮਾਨ ਦਾ SGPC ਪ੍ਰਧਾਨ ‘ਤੇ ਨਿਸ਼ਾਨਾ

ਬੀਤੇ ਕੱਲ੍ਹ ਚੰਡੀਗੜ੍ਹ ਵਿੱਚ ਹੋਈ ਅਕਾਲੀ ਅਤੇ ਐਸਜੀਪੀਸੀ ਦੀ ਬੈਠਕ ‘ਤੇ ਮੁੱਖ ਮੰਤਰੀ ਮਾਨ ਨੇ ਟਵੀਟ ਕਰ ਨਿਸ਼ਾਨ ਸਾਧਿਆ ਸੀ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦਾ ਫੈਸਲਾ ਹੀ ਸੁਣਾਏਗੀ ਸ਼੍ਰੋਮਣੀ ਅਕਾਲੀ ਦਲ ਪ੍ਰਬੰਧਕ ਕਮੇਟੀ।

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰ ਕਿਹਾ ਕਿ ਮੈਂ ਜੁਝਾਰੂ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਸਿਪਾਹੀ ਹਾਂ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ