ਲੁਧਿਆਣਾ ‘ਚ ਤੇਜ਼ ਰਫਤਾਰ ਕਾਰ ਚਾਲਕ ਦਾ ਕਾਰਾ ! ਮੋਟਰਸਾਈਕਲ ‘ਤੇ ਘਰ ਜਾ ਰਹੇ 2 ਭਰਾਵਾਂ ਨੂੰ ਮਾਰੀ ਜ਼ੋਰਦਾਰ ਟੱਕਰ, ਹਾਲਤ ਸੀਰੀਅਸ

0
266

ਲੁਧਿਆਣਾ, 15 ਅਕਤੂਬਰ | ਲੁਧਿਆਣਾ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਬਾਈਕ ਸਵਾਰਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ ਦੋਵੇਂ ਭਰਾ ਕਰੀਬ 7 ਫੁੱਟ ਹਵਾ ‘ਚ ਉਛਲ ਕੇ ਡਿੱਗ ਪਏ। ਤੇਜ਼ ਰਫਤਾਰ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਹ ਘਟਨਾ ਦੌਲਤ ਕਲੋਨੀ ਸੁੰਦਰ ਨਗਰ ਨੇੜੇ ਵਾਪਰੀ।

ਦੇਰ ਰਾਤ ਦੋਵੇਂ ਭਰਾ ਢਾਬੇ ਤੋਂ ਖਾਣਾ ਖਾ ਕੇ ਘਰ ਪਰਤ ਰਹੇ ਸਨ। ਉਦੋਂ ਅਚਾਨਕ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਸੀਸੀਟੀਵੀ ਕੈਮਰੇ ਵਿਚ ਵੀ ਕੈਦ ਹੋ ਗਿਆ। ਜ਼ਖਮੀਆਂ ਦੀ ਪਛਾਣ ਕੁਨਾਲ ਸ਼ਰਮਾ ਅਤੇ ਨਿਤਿਨ ਵਜੋਂ ਹੋਈ ਹੈ। ਜ਼ਖਮੀਆਂ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਜ਼ਖਮੀਆਂ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦਿੱਤੀ। ਉਨ੍ਹਾਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਕੁਨਾਲ ਸ਼ਰਮਾ ਬਾਈਕ ਚਲਾ ਰਿਹਾ ਸੀ। ਕੁਨਾਲ ਦੇ ਹੱਥ ਦੀ ਹੱਡੀ ਟੁੱਟ ਗਈ ਹੈ ਅਤੇ ਉਸ ਦੇ ਪੱਟ ਦਾ ਮਾਸ ਫਟ ਗਿਆ ਹੈ। ਬਾਈਕ ਦੇ ਪਿੱਛੇ ਬੈਠੇ ਨਿਤਿਨ ਦੇ ਨੱਕ ਦੀ ਹੱਡੀ ਤੇ ਅੱਖ ਦੇ ਹੇਠਾਂ ਸੱਟਾਂ ਲੱਗੀਆਂ। ਸਿਰ ‘ਤੇ 16 ਟਾਂਕੇ ਵੀ ਲੱਗੇ ਹਨ, ਜਿਸ ਨੂੰ ਸੀਐਮਸੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਨਿਤਿਨ ਇੱਕ ਕਰਿਆਨੇ ਦੀ ਦੁਕਾਨ ‘ਤੇ ਕੰਮ ਕਰਦਾ ਹੈ ਅਤੇ ਕੁਨਾਲ ਇੱਕ ਕੈਮਿਸਟ ਦੀ ਦੁਕਾਨ ‘ਤੇ ਕੰਮ ਕਰਦਾ ਹੈ। ਇਸ ਮਾਮਲੇ ਵਿਚ ਸੁੰਦਰ ਨਗਰ ਥਾਣੇ ਦੇ ਐਸਐਚਓ ਅਵਤਾਰ ਸਿੰਘ ਨੇ ਦੱਸਿਆ ਕਿ ਟੱਕਰ ਮਾਰਨ ਵਾਲੀ ਕਾਰ ਦੀ ਭਾਲ ਕੀਤੀ ਜਾ ਰਹੀ ਹੈ। ਜ਼ਖਮੀਆਂ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।