ਤੇਜ਼ ਰਫਤਾਰ ਕਾਰ ਨੇ ਗਵਾਇਆ ਕੰਟਰੋਲ, ਦਰੱਖਤ ‘ਚ ਵੱਜਣ ਨਾਲ ਨੌਜਵਾਨ ਦੀ ਦਰਦਨਾਕ ਮੌਤ, 1 ਸੀਰੀਅਸ

0
1458

ਬਟਾਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਭਿਆਨਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ (22) ਪੁੱਤਰ ਨਿਰਮਲ ਸਿੰਘ ਵਾਸੀ ਰੁੜਕੀ ਖਰੜ ਵਜੋਂ ਹੋਈ ਹੈ ਜਦਕਿ ਜਸਪ੍ਰੀਤ ਸਿੰਘ ਬਟਾਲਾ ਦੇ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹੈ।

ਜਾਣਕਾਰੀ ਅਨੁਸਾਰ ਸੰਤੁਲਨ ਵਿਗੜਨ ਕਾਰਨ ਤੇਜ਼ ਰਫਤਾਰ ਕਾਰ ਦਰੱਖਤ ਨਾਲ ਜਾ ਟਕਰਾਈ। ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ ਜਦਕਿ ਕਾਰ ਸਵਾਰ ਦੂਜਾ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਦੋਵੇਂ ਨੌਜਵਾਨ ਮੋਹਾਲੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਥਾਣਾ ਰੰਗੜ ਨੰਗਲ ਦੇ ਐਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਬੁੱਧਵਾਰ ਸਵੇਰੇ 7 ਵਜੇ ਸਵਿਫਟ ਕਾਰ ਬਟਾਲਾ ਤੋਂ ਬਿਆਸ ਵੱਲ ਨੂੰ ਜਾ ਰਹੀ ਸੀ ਹੈ ਤਾਂ ਦਰੱਖਤ ਨਾਲ ਜਾ ਟਕਰਾਈ, ਜਿਸ ਨਾਲ ਹਾਦਸਾ ਵਾਪਰ ਗਿਆ। ਪਰਿਵਾਰ ਨੂੰ ਇਸ ਬਾਰੇ ਜਾਣਕਾਰੀ ਦੇ ਦਿੱਤੀ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।